ਗੁਰਦਾਸਪੁਰ (ਹਰਮਨ)- ਅੱਜ ਸਵੇਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਜਿੱਥੇ ਮੁੜ ਠੰਡ ਦਾ ਅਹਿਸਾਸ ਕਰਵਾਇਆ ਹੈ, ਉੱਥੇ ਹੀ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸੇ ਦੌਰਾਨ ਗੁਰਦਾਸਪੁਰ ਸ਼ਹਿਰ ਅੰਦਰ ਤੇਜ਼ ਬਾਰਿਸ਼ ਅਤੇ ਬੱਦਲਵਾਹੀ ਮਗਰੋਂ ਅਚਾਨਕ ਆਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਕੁਝ ਘਰਾਂ ਵਿੱਚ ਕੀਮਤੀ ਸਮਾਨ ਨੁਕਸਾਨਿਆ ਗਿਆ।

ਜਾਣਕਾਰੀ ਦਿੰਦੇ ਹੋਏ ਪੁਰਾਣਾ ਬਾਜ਼ਾਰ ਦੇ ਵਸਨੀਕ ਪੰਨਾ ਲਾਲ ਨੇ ਦੱਸਿਆ ਕਿ ਉਹ ਘਰ ਵਿੱਚ ਮੌਜੂਦ ਸਨ ਕਿ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਘਰ ਦੇ ਕਈ ਸ਼ੀਸ਼ੇ ਟੁੱਟ ਚੁੱਕੇ ਸਨ ਅਤੇ ਘਰ ਵਿੱਚ ਲੱਗੀ ਐੱਲ.ਸੀ.ਡੀ., ਇਨਵਰਟਰ ਅਤੇ ਹੋਰ ਕੀਮਤੀ ਸਮਾਨ ਬੁਰੀ ਤਰ੍ਹਾਂ ਸੜ ਚੁੱਕਾ ਸੀ।
ਇਹ ਵੀ ਪੜ੍ਹੋ- ਰੁਕ-ਰੁਕ ਕੇ ਹੋਈ ਬਾਰਿਸ਼ ਨੇ ਮੁੜ ਕਢਵਾਈਆਂ ਰਜਾਈਆਂ, ਜਾਣੋ ਇਸ ਮੀਂਹ ਦਾ ਫ਼ਸਲਾਂ 'ਤੇ ਕੀ ਪਵੇਗਾ ਅਸਰ

ਉਨ੍ਹਾਂ ਕਿਹਾ ਕਿ ਬਿਜਲੀ ਦੀ ਵਾਇਰਿੰਗ ਵੀ ਬੁਰੀ ਤਰ੍ਹਾਂ ਸੜ ਗਈ ਅਤੇ ਕਈ ਥਾਵਾਂ 'ਤੇ ਤਾਰਾਂ ਨੂੰ ਅੱਗ ਲੱਗਣ ਕਾਰਨ ਕੰਧਾਂ ਵੀ ਕਾਲੀਆਂ ਹੋ ਗਈਆਂ। ਇਸੇ ਤਰ੍ਹਾਂ ਉਨ੍ਹਾਂ ਦੇ ਨੇੜੇ ਇੱਕ ਹੋਰ ਘਰ ਵਿੱਚ ਵੀ ਬਿਜਲੀ ਡਿੱਗਣ ਦੇ ਕਾਰਨ ਘਰ ਦੇ ਸਾਮਾਨ ਦਾ ਕਾਫੀ ਨੁਕਸਾਨ ਹੋਇਆ ਹੈ। ਹਾਲਾਂਕਿ ਗਨੀਮਤ ਰਹੀ ਕਿ ਅਸਮਾਨੀ ਬਿਜਲੀ ਡਿੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੁਕ-ਰੁਕ ਕੇ ਹੋਈ ਬਾਰਿਸ਼ ਨੇ ਮੁੜ ਕਢਵਾਈਆਂ ਰਜਾਈਆਂ, ਜਾਣੋ ਇਸ ਮੀਂਹ ਦਾ ਫ਼ਸਲਾਂ 'ਤੇ ਕੀ ਪਵੇਗਾ ਅਸਰ
NEXT STORY