ਜਲੰਧਰ (ਮਾਹੀ)-ਪਿਛਲੇ 8 ਸਾਲ ਤੋਂ ਪਾਵਰਕਾਮ ਵਿਭਾਗ ’ਚ ਠੇਕੇ ’ਤੇ ਲਾਈਨਮੈਨ ਵਜੋਂ ਸੇਵਾ ਨਿਭਾ ਰਹੇ ਸਤਨਾਮ ਸਿੰਘ ਪੁੱਤਰ ਸਨਵਿੰਦਰ ਸਿੰਘ ਨਿਵਾਸੀ ਪਿੰਡ ਬੁਲਦਪੁਰ ਜਦੋਂ 20 ਜੂਨ ਨੂੰ ਪਿੰਡ ਬੁਲੰਦਪੁਰ ਵਿਚ ਡਿਊਟੀ ਦੇ ਸਮੇਂ ਖੰਭੇ ’ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ ਤਾਂ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਖੰਭੇ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦੀ ਹਾਲਤ ਬਹੁਤ ਖ਼ਰਾਬ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ Alert ਜਾਰੀ
ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਕੁਝ ਦਿਨਾਂ ਬਾਅਦ ਉਸ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਸੀ। 27 ਜੂਨ ਨੂੰ ਉਸ ਦੀ ਹਾਲਤ ਫਿਰ ਖ਼ਰਾਬ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਲਾਈਨਮੈਨ ਸਤਨਾਮ ਸਿੰਘ ਦੀ ਮੌਤ ਦੀ ਖ਼ਬਰ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਅਤੇ ਸਤਨਾਮ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਸੀ ਅਤੇ ਸ਼ਨੀਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ADC ਦੀ ਸਰਕਾਰੀ ਰਿਹਾਇਸ਼ ’ਚ ਵੜਿਆ ਕੋਬਰਾ ਸੱਪ, ਅਧਿਕਾਰੀਆਂ ਨੂੰ ਪੈ ਗਈਆਂ ਭਾਜੜਾਂ
NEXT STORY