ਜਲੰਧਰ (ਵਰੁਣ)—ਲਿੰਕ ਰੋਡ ਸਥਿਤ ਇਕ ਕਿਰਾਏ ਦੇ ਮਕਾਨ 'ਚ ਰਹਿੰਦੇ ਇਕ ਵਿਅਕਤੀ ਨੇ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਨੇੜੇ-ਤੇੜੇ ਦੇ ਲੋਕਾਂ ਨੇ ਦੱਸਿਆ ਕਿ ਕ੍ਰਿਸ਼ਨ ਰਾਮਾ ਦੀ ਪਤਨੀ ਕੁਝ ਸਮਾਂ ਪਹਿਲਾਂ ਉਸ ਨੂੰ ਛੱਡ ਕੇ ਚਲੀ ਗਈ ਸੀ, ਜਿਸ ਦੇ ਚੱਲਦੇ ਉਹ ਪਰੇਸ਼ਾਨ ਰਹਿਣ ਲੱਗਾ ਸੀ।
ਸ਼ੁੱਕਰਵਾਰ ਤੜਕੇ ਕ੍ਰਿਸ਼ਨ ਰਾਮਾ ਨੇ ਆਪਣੇ ਕਮਰੇ 'ਚ ਫੰਦਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਨੇੜੇ-ਤੇੜੇ ਦੇ ਲੋਕਾਂ ਨੇ ਜਿਵੇਂ ਹੀ ਦੇਖਿਆ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਥਾਣਾ 6 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ 'ਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਦੇ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ।
ਬਰਗਾੜੀ ਮਾਮਲਾ : 2 ਪੁਲਸ ਮੁਲਾਜ਼ਮਾਂ ਵਲੋਂ ਐੱਫ. ਆਈ. ਆਰ ਰੱਦ ਕਰਨ ਦੀ ਮੰਗ
NEXT STORY