ਅਬੋਹਰ (ਸੁਨੀਲ) : ਇੱਥੇ ਉਪ-ਮੰਡਲ ਦੇ ਪਿੰਡ ਖਾਟਵਾਂ 'ਚ ਖੇਤਾਂ ’ਚ ਕੰਮ ਕਰਨ ਵਾਲੇ ਕੁੱਝ ਮਜ਼ਦੂਰਾਂ ਨੇ ਬਾਗ ’ਚ ਜੰਗਲੀ ਸ਼ੇਰ ਦੇਖਣ ਬਾਰੇ ਗੱਲ ਕੀਤੀ। ਇਸ ਤੋਂ ਬਾਅਦ ਪੂਰੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਹੈ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਉੱਥੇ ਸ਼ੇਰ ਦੇ ਪੈਰਾਂ ਦੇ ਨਿਸ਼ਾਨ ਨਹੀਂ ਮਿਲੇ, ਜੋ ਪੈਰਾਂ ਦੇ ਨਿਸ਼ਾਨ ਮਿਲੇ ਹਨ, ਉਹ ਕਿਸੇ ਹੋਰ ਜਾਨਵਰ ਦੇ ਦੱਸੇ ਜਾ ਰਹੇ ਹਨ। ਫਿਲਹਾਲ ਪੂਰੇ ਪਿੰਡ ’ਚ ਐਲਾਨ ਕਰ ਦਿੱਤਾ ਗਿਆ ਹੈ ਕਿ ਲੋਕ ਸੁਚੇਤ ਰਹਿਣ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਨਾਲ ਗੜ੍ਹੇ ਪੈਣ ਦਾ ਅਲਰਟ! 19 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਜਾਣਕਾਰੀ ਅਨੁਸਾਰ ਖੇਤ ’ਚ ਕੰਮ ਕਰ ਰਹੇ ਸੋਹਣ ਸਿੰਘ ਨੇ ਦੱਸਿਆ ਕਿ ਜਦੋਂ ਉਹ ਅੱਜ ਸਵੇਰੇ 9 ਵਜੇ ਦੇ ਕਰੀਬ ਬਾਗ ’ਚ ਆਇਆ ਤਾਂ ਉਸ ਨੇ ਬਾਗ ’ਚ ਇਕ ਸ਼ੇਰ ਨੂੰ ਦੌੜਦਾ ਦੇਖਿਆ, ਜੋ ਪਲਕ ਝਪਕਦੇ ਹੀ ਗਾਇਬ ਹੋ ਗਿਆ। ਇਸ ਤੋਂ ਬਾਅਦ ਉਸਨੇ ਇਸ ਬਾਰੇ ਖੇਤ ਦੇ ਮਾਲਕ ਅਤੇ ਹੋਰ ਕਿਸਾਨਾਂ ਨੂੰ ਸੂਚਿਤ ਕੀਤਾ। ਉਨ੍ਹਾਂ ਇਸ ਬਾਰੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਦੀ Promotion ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਦਿੱਤਾ ਤੋਹਫ਼ਾ
ਸੂਚਨਾ ਮਿਲਦੇ ਹੀ ਵਿਭਾਗ ਦੇ ਅਧਿਕਾਰੀ ਮਨਜੀਤ ਸਿੰਘ ਅਤੇ ਕੁਲਵੰਤ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਪੂਰੇ ਬਾਗ ਦੀ ਤਲਾਸ਼ੀ ਲਈ ਪਰ ਸ਼ੇਰ ਕਿਤੇ ਵੀ ਦਿਖਾਈ ਨਹੀਂ ਦਿੱਤਾ। ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਬਾਗ ’ਚ ਮਿਲੇ ਪੈਰਾਂ ਦੇ ਨਿਸ਼ਾਨ ਕਿਸੇ ਵੱਡੇ ਕੁੱਤੇ ਜਾਂ ਹੋਰ ਜਾਨਵਰ ਦੇ ਸਨ, ਸ਼ੇਰ ਦੇ ਨਹੀਂ। ਲੋਕਾਂ ਨੂੰ ਸੱਚਾਈ ਸਾਹਮਣੇ ਆਉਣ ਤੱਕ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿੱਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ 'ਚ ਪਾਈ ਪਟੀਸ਼ਨ
NEXT STORY