ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਦੋ ਕਰਿੰਦਿਆਂ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਕਬਜ਼ੇ 'ਚੋਂ 422 ਪਊਏ ਸ਼ਰਾਬ ਰਸਭਰੀ ਦੇ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਅਨਿਲ ਕੁਮਾਰ ਕਾਲਾ ਪੁੱਤਰ ਕੀਮਤੀ ਲਾਲ ਵਾਸੀ ਸੰਨਿਆਸ ਨਗਰ ਦੀ ਸ਼ਿਕਾਇਤ 'ਤੇ ਓਂਕਾਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਹਿਮਾਚਲ ਪ੍ਰਦੇਸ਼ ਤੇ ਸੁਸ਼ੀਲ ਕੁਮਾਰ ਪੁੱਤਰ ਰਘੁਵੀਰ ਸਿੰਘ ਵਾਸੀ ਕਾਂਗੜਾ ਹਿਮਾਚਲ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਸਨ, ਜਿੱਥੋਂ ਸੰਨਿਆਸ ਨਗਰ ਦੇ ਰਹਿਣ ਵਾਲੇ ਰਿੰਕੂ, ਦੇਬੀ ਤੇ ਮੰਗੂ ਨੇ ਸ਼ਰਾਬ ਖਰੀਦੀ ਸੀ ਤੇ ਇਸ ਨਾਲ ਤਿੰਨਾ ਦੀ ਮੌਤ ਹੋ ਗਈ ਸੀ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
NEXT STORY