ਜ਼ੀਰਾ (ਗੁਰਮੇਲ ਸੇਖਵਾਂ) : ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਮਾਮਲਾ ਸਿਖਰਾਂ ’ਤੇ ਹੈ। ਇਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਜਥੇਬੰਦੀਆਂ ਦੀ ਅਗਵਾਈ ਹੇਠ ਫੈਕਟਰੀ ਅੱਗੇ ਧਰਨਾ ਜਾਰੀ ਹੈ ਅਤੇ ਇਹ ਮਾਮਲਾ ਮਾਨਯੋਗ ਹਾਈਕੋਰਟ ਵਿਚ ਪਹੁੰਚ ਗਿਆ ਹੈ, ਜਿਸ ਵਿਚ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਫਿਰੋਜ਼ਪੁਰ ਪੁਲਸ ਪ੍ਰਸ਼ਾਸ਼ਨ ਦਾ ਵੱਡਾ ਅਮਲਾ ਫਾਇਰ ਬ੍ਰਿਗੇਡ ਅਤੇ ਵਾਟਰ ਕੈਨਨ ਦੀਆਂ ਗੱਡੀਆਂ ਲੈ ਕੇ ਧਰਨੇ ਵਾਲੀ ਜਗ੍ਹਾ ’ਤੇ ਪਹੁੰਚਿਆ ਸੀ ਪਰ ਮਾਹੌਲ ਆਮ ਵਾਂਗ ਰਿਹਾ। ਸ਼ਾਮ ਵੇਲੇ ਐੱਸ. ਐੱਸ. ਪੀ. ਫਿਰੋਜ਼ਪੁਰ ਮੈਡਮ ਕੰਵਰਦੀਪ ਕੌਰ ਦੀ ਅਗਵਾਈ ਹੇਠ ਸਾਂਝੇ ਮੋਰਚਾ ਦਾ ਵਫਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨ ਲਈ ਚੰਡੀਗੜ੍ਹ ਵੱਲ ਰਵਾਨਾ ਹੋਇਆ ਅਤੇ ਬੀਤੀ ਰਾਤ ਮੁੱਖ ਮੰਤਰੀ ਨਾਲ ਵਫਦ ਦੀ ਮੀਟਿੰਗ ਹੋਈ।
ਇਹ ਵੀ ਪੜ੍ਹੋ : ਵਿਆਹ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਲੁੱਟੀਆਂ ਗਈਆਂ ਖ਼ੁਸ਼ੀਆਂ, ਉੱਘੇ ਕਬੱਡੀ ਖ਼ਿਡਾਰੀ ਦੀ ਹਾਦਸੇ 'ਚ ਮੌਤ
ਇਹ ਜਾਣਕਾਰੀ ਦਿੰਦੇ ਸਾਂਝਾ ਮੋਰਚਾ ਦੇ ਆਗੂ ਗੁਰਮੇਲ ਸਿੰਘ ਸਰਪੰਚ ਮਨਸੂਰਵਾਲ ਆਦਿ ਨੇ ਦੱਸਿਆ ਕਿ ਅੱਜ ਇਸ ਮਸਲੇ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੋਰਚੇ ਵਾਲੇ ਜਗ੍ਹਾ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਆਪਣੀਆਂ ਮੁੱਖ ਮੰਗਾਂ ਮੁੱਖ ਮੰਤਰੀ ਨਾਲ ਸਾਂਝੀਆਂ ਕਰਦੇ ਦੱਸਿਆ ਗਿਆ ਕਿ ਕਿਵੇਂ ਸ਼ਰਾਬ ਫੈਕਟਰੀ ਕਾਰਨ ਧਰਤੀ ਹੇਠਲਾ ਪਾਣੀ ਖਰਾਬ ਹੋ ਰਿਹਾ ਹੈ, ਜਿਸ 'ਤੇ ਮੁੱਖ ਮੰਤਰੀ ਵੱਲੋ ਮੋਰਚਾ ਕਮੇਟੀ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਅਣਦੇਖਿਆ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ ਦਾ ਐਲਾਨ, ਸੂਬਾ ਸਰਕਾਰ ਨੇ ਜਾਰੀ ਕੀਤੀ ਸੂਚੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮੋਬਾਇਲ ਖੋਹਣ ਦੇ ਦੋਸ਼ੀ ਨੂੰ 5 ਸਾਲ ਦੀ ਕੈਦ
NEXT STORY