ਗੁਰਦਾਸਪੁਰ, (ਵਿਨੋਦ)- ਬੀਤੀ ਰਾਤ ਸਥਾਨਕ ਪ੍ਰੇਮ ਨਗਰ ਇਲਾਕੇ ਵਿਚ ਠੇਕੇ 'ਚੋਂ ਚੋਰਾਂ ਨੇ ਸ਼ਰਾਬ ਚੋਰੀ ਕਰ ਲਈ।ਜਾਣਕਾਰੀ ਦਿੰਦਿਆਂ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪ੍ਰੇਮ ਨਗਰ ਇਲਾਕੇ ਵਿਚ ਸ਼ਰਾਬ ਦੇ ਠੇਕੇ 'ਤੇ ਕੰਮ ਕਰਨ ਵਾਲੇ ਕਰਿੰਦੇ ਠੇਕੇ ਨੂੰ ਬੰਦ ਕਰ ਕੇ ਘਰ ਚੱਲੇ ਗਏ। ਅੱਜ ਸਵੇਰੇ ਜਦੋਂ ਉਹ ਠੇਕੇ 'ਤੇ ਆਏ ਤਾਂ ਉਨ੍ਹਾਂ ਵੇਖਿਆ ਕਿ ਠੇਕੇ ਦੇ ਤਾਲੇ ਟੁੱਟੇ ਹੋਏ ਸਨ। ਇਸ ਦੀ ਸੂਚਨਾ ਉਨ੍ਹਾਂ ਨੇ ਸਾਨੂੰ ਅਤੇ ਪੁਲਸ ਨੂੰ ਦਿੱਤੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਚੋਰ 1 ਲੱਖ 25 ਹਜ਼ਾਰ ਰੁਪਏ ਦੀ ਸ਼ਰਾਬ ਤੇ ਇਕ ਇਨਵਰਟਰ ਚੋਰੀ ਕਰ ਕੇ ਲੈ ਗਏ ਹਨ। ਸਿਟੀ ਪੁਲਸ ਦੇ ਅਧਿਕਾਰੀਆਂ ਅਨੁਸਾਰ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।
ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਗ੍ਰਿਫਤਾਰ
NEXT STORY