ਮੋਗਾ (ਆਜ਼ਾਦ) : ਸ਼ਰਾਬ ਸਮੱਗਲਿੰਗ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਧਰਮਕੋਟ ਪੁਲਸ ਨੇ ਛਾਪੇਮਾਰੀ ਦੌਰਾਨ 300 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰਕੇ ਇਕ ਔਰਤ ਨੂੰ ਕਾਬੂ ਕੀਤਾ, ਜਦਕਿ ਉਸਦਾ ਪਤੀ ਕਾਬੂ ਨਹੀਂ ਆ ਸਕਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਲਛਮਣ ਸਿੰਘ ਨੇ ਦੱਸਿਆ ਕਿ ਜਦੋਂ ਹੌਲਦਾਰ ਕੁਲਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਫਤਹਿਗੜ੍ਹ ਕੋਰੋਟਾਨਾ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਿੰਦਰ ਸਿੰਘ ਅਤੇ ਉਸਦੀ ਪਤਨੀ ਮਿਲ ਕੇ ਸ਼ਰਾਬ ਸਮੱਗਲਿੰਗ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਘਰ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਜਮ੍ਹਾ ਕਰ ਕੇ ਰੱਖੀ ਹੋਈ ਹੈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਉਨ੍ਹਾਂ ਦੇ ਘਰ ਛਾਪੇਮਾਰੀ ਕਰ ਕੇ ਉਥੋਂ 300 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀਆਂ।
ਉਕਤ ਮਾਮਲੇ ਵਿਚ ਗੁਰਿੰਦਰ ਸਿੰਘ ਅਤੇ ਉਸਦੀ ਪਤਨੀ ਗੁਰਜੀਤ ਕੌਰ ਨਿਵਾਸੀ ਪਿੰਡ ਫਤਹਿਗੜ੍ਹ ਕੋਰੋਟਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਥਾਣਾ ਮੁਖੀ ਨੇ ਦੱਸਿਆ ਕਿ ਗੁਰਜੀਤ ਕੌਰ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਉਸਦਾ ਪਤੀ ਗੁਰਿੰਦਰ ਸਿੰਘ ਕਾਬੂ ਨਹੀਂ ਆ ਸਕਿਆ।
ਖੜ੍ਹੀ ਫ਼ਸਲ ਨੂੰ ਅੱਗ ਲੱਗਣ ਕਾਰਨ ਤਿੰਨ ਏਕੜ ਕਣਕ ਸੜੀ, ਕਿਸਾਨ ਨੂੰ ਲੱਖਾਂ ਦਾ ਨੁਕਸਾਨ
NEXT STORY