ਜਲੰਧਰ (ਚੋਪੜਾ)- 12 ਫਰਵਰੀ ਨੂੰ ਦੇਸ਼ ਭਰ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਆਯੋਜਨ 11 ਫਰਵਰੀ ਨੂੰ ਕੀਤਾ ਜਾਵੇਗਾ, ਜਿਸ ਕਰਕੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਜਲੰਧਰ ਵਿਚ ਵੀ 11 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਖ਼ਾਸ ਮੌਕੇ 'ਤੇ 11 ਅਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਦੋ ਦਿਨ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ
ਇਥੇ ਇਹ ਵੀ ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਜਲੰਧਰ 'ਚ 11 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪ੍ਰਕਾਸ਼ ਪੁਰਬ ਦੇ ਦਿਹਾੜੇ 12 ਫਰਵਰੀ ਨੂੰ ਪੂਰੇ ਪੰਜਾਬ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ 12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿੱਦਿਅਕ ਅਦਾਰਿਆਂ 'ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਅੱਜ ਐਲਾਨੀ ਗਈ ਅੱਧੇ ਦਿਨ ਦੀ ਛੁੱਟੀ, ਸਕੂਲ, ਕਾਲਜ ਸਭ ਬੰਦ
NEXT STORY