ਤਰਨਤਾਰਨ- ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਆਈ.ਏ.ਐੱਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ
ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਹੋਵੇਗਾ। ਇਹ ਹੁਕਮ ਸਮੇਂ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਤਵਾਦੀਆਂ ਨਾਲ ਜੁੜੇ ਗੈਂਗ ਦਾ ਪਰਦਾਫਾਸ਼, ਹਥਿਆਰ ਸਣੇ 2 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਏ ਓ ਰੱਬਾ! ਪਿਓ ਨੇ ਜਵਾਕਾਂ ਨਾਲ ਆਹ ਕੀ ਕਰ 'ਤਾ, ਧੀ ਨੂੰ ਪੈ ਗਿਆ ਭੱਜਣਾ
NEXT STORY