ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਗੁਰਪ੍ਰੀਤ ਸਿੰਘ ਥਿੰਦ, ਪੀ. ਸੀ. ਐੱਸ., ਵਧੀਕ ਜ਼ਿਲਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 (ਬੀ. ਐੱਨ. ਐੱਸ. ਐੱਸ.) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ 2025 ਦੀਆਂ ਜ਼ੋਨ ਨੰ. 07 ਗੁਰੂਸਰ ਵਿਚ ਪੈਂਦੇ ਪਿੰਡ ਮਧੀਰ (ਪੋਲਿੰਗ ਬੂਥ ਨੰ. 21 ਅਤੇ 22) ਅਤੇ ਜ਼ਿਲਾ ਪ੍ਰੀਸ਼ਦ ਜ਼ੋਨ ਨੰ. 08 ਕੋਟਭਾਈ ਵਿਚ ਪੈਂਦੇ ਪਿੰਡ ਬੁਬਾਣੀਆਂ (ਪੋਲਿੰਗ ਬੂਥ ਨੰ. 63 ਅਤੇ 64) ਵਿਖੇ ਅੱਜ ਦੁਬਾਰਾ ਚੋਣਾਂ (ਰੀ-ਪੋਲਿੰਗ) ਵਾਲੇ ਦਿਨ ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਖੇਤਰ ਵਿਚ ਮਿਤੀ 15 ਦਸੰਬਰ ਨੂੰ ਰਾਤ 12.00 ਵਜੇ ਤੋਂ 17 ਦਸੰਬਰ 2025 ਨੂੰ ਸਵੇਰੇ 10:00 ਵਜੇ ਤੱਕ ‘ਡਰਾਈ ਡੇ’ ਐਲਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 5 ਟਰੱਕ, ਹੋਇਆ ਹੈਰਾਨੀਜਨਕ ਖੁਲਾਸਾ, ਪੜ੍ਹੋ ਪੂਰਾ ਮਾਮਲਾ
ਹੁਕਮਾਂ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਹੋਵੇਗੀ। ਇਹ ਹੁਕਮ ਹੋਟਲਾਂ, ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ’ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇਕ ਗੋਲੀ ਨਾਲ ਵਿੰਨ੍ਹੇ ਦੋ, ਨੌਜਵਾਨ ਦੇ ਢਿੱਡ 'ਚੋਂ ਆਰ-ਪਾਰ ਹੋਈ ਗੋਲੀ ਔਰਤ ਨੂੰ ਜਾ ਲੱਗੀ
ਕਾਰ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
NEXT STORY