ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਸਾਲ 2025 ਲਈ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਲਿਸਟ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਕੀਤੀ ਗਈ ਹੈ। ਲਿਸਟ ਵਿਚ ਦਰਜ ਛੁੱਟੀਆਂ ਦੇ ਦੌਰਾਨ ਸਰਕਾਰੀ ਦਫ਼ਤਰ, ਨਗਰ-ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਜਾਰੀ ਸੂਚੀ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਗੁਰਪੁਰਬ ਦੇ ਮੱਦੇਨਜ਼ ਜ਼ਿਲ੍ਹੇ ਦੇ ਡੀ. ਸੀ. ਨਗਰ ਕੀਰਤਨ ਸਮੇਤ ਹੋਰ ਪ੍ਰੋਗਰਾਮਾਂ ਲਈ ਅੱਧੇ ਦਿਨ ਦੀ ਛੁੱਟੀ ਤੋਂ ਲੈ ਕੇ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਵੀ ਕਰ ਸਕਦੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ 2025 ਦੀਆਂ ਛੁੱਟੀਆਂ ਦੀ ਲਿਸਟ 'ਚ 5 ਐਤਵਾਰ ਸਰਕਾਰੀ ਛੁੱਟੀ ਆ ਰਹੀ ਹੈ, ਜਿਸ ਕਾਰਨ ਸਰਕਾਰੀ ਅਦਾਰੇ ਦੇ ਲੋਕਾਂ ਨੂੰ ਵੱਡਾ ਘਾਟਾ ਪਵੇਗਾ।
ਕਿਹੜੀਆਂ ਆ ਰਹੀਆਂ ਐਤਵਾਰ ਸਰਕਾਰੀ ਛੁੱਟੀਆਂ
26 ਜਨਵਰੀ Republic day (ਐਤਵਾਰ)
23 ਮਾਰਚ Shaheedi Diwas of Shaheed-e- Azam Bhagat Singh, Sukhdev and Rajguru Ji (ਐਤਵਾਰ)
6 ਅਪ੍ਰੈਲ Ram Navami (ਐਤਵਾਰ)
13 ਅਪ੍ਰੈਲ Vaisakhi (ਐਤਵਾਰ)
16 ਨਵੰਬਰ Martyrdom Day of S. Kartar Singh Sarabha ji (ਐਤਵਾਰ)
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਪੰਜਾਬ ਸਰਕਾਰ ਵਲੋਂ ਜਾਰੀ ਛੁੱਟੀਆਂ ਦੀ ਸੂਚੀ ਤੁਸੀਂ ਖ਼ਬਰ ਵਿਚ ਦੇਖ ਸਕਦੇ ਹੋ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 11 ਕਤਲ ਕਰਨ ਵਾਲੇ ਸੀਰੀਅਲ ਕਿਲਰ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
NEXT STORY