ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) : ਮਾਛੀਵਾੜਾ ਬੱਸ ਅੱਡੇ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਨਸ਼ੇ ’ਚ ਧੁੱਤ ਵਿਅਕਤੀ ਨੇ ਤੇਜ਼ ਰਫ਼ਤਾਰ ਕਾਰ ਕਰਿਆਨਾ ਦੁਕਾਨ ਵਿਚ ਵਾੜ ਦਿੱਤੀ। ਇਸ ਘਟਨਾ ਦੌਰਾਨ ਇਕ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦੋਂ ਕਿ 3 ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬੀਤੀ ਰਾਤ 9.30 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਇੰਡੀਗੋ ਕਾਰ ਕੁਹਾੜਾ ਰੋਡ ਵੱਲੋਂ ਆ ਰਹੀ ਸੀ, ਜਿਸ ਦਾ ਚਾਲਕ ਨਸ਼ੇ ਵਿਚ ਧੁੱਤ ਹੋਣ ਕਾਰਨ ਕਾਰ ਦਾ ਸੰਤੁਲਨ ਗੁਆ ਬੈਠਾ।
ਇਹ ਵੀ ਪੜ੍ਹੋ : ਧੀ ਬਰਾਬਰ ਮਾਸੂਮ ਬੱਚੀ ਨਾਲ 5 ਬੱਚਿਆਂ ਦੇ ਪਿਓ ਦੀ ਹੈਵਾਨੀਅਤ, ਚੁਬਾਰੇ 'ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ
ਉਸ ਨੇ ਬੱਸ ਅੱਡੇ ਨੇੜੇ ਬਣੀ ਇਕ ਕਰਿਆਨਾ ਦੁਕਾਨ ਵਿਚ ਗੱਡੀ ਵਾੜ ਦਿੱਤੀ, ਜਿੱਥੇ ਕਿ ਪਹਿਲਾਂ ਤੋਂ ਹੀ 2 ਛੋਟੇ ਬੱਚੇ ਅਤੇ ਕਈ ਹੋਰ ਗਾਹਕ ਸਮਾਨ ਲੈ ਰਹੇ ਸਨ। ਕਾਰ ਚਾਲਕ ਨੇ ਦੁਕਾਨ 'ਤੇ ਚਾਕਲੇਟ ਲੈਣ ਆਈਆਂ 2 ਮਾਸੂਮ ਬੱਚੀਆਂ 'ਤੇ ਕਾਰ ਚੜ੍ਹਾ ਦਿੱਤੀ। ਇਸ ਦੌਰਾਨ ਮਾਸੂਮ ਬੱਚੀ ਸ੍ਰਿਸ਼ਟੀ (4) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਭੈਣ ਅਦਿਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਦੇ 13225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਕੀਤਾ ਗਿਆ ਤਬਦੀਲ
ਮਾਸੂਮ ਬੱਚੀ ਸ੍ਰਿਸ਼ਟੀ ਆਪਣੇ ਪਿਤਾ ਜਮੌਤ ਦਾਸ ਵਾਸੀ ਮਾਛੀਵਾੜਾ ਨਾਲ ਘਰੋਂ ਜ਼ਿੱਦ ਕਰ ਕੇ ਚਾਕਲੇਟ ਲੈਣ ਦੁਕਾਨ 'ਤੇ ਆਈ ਸੀ। ਇਸ ਤੋਂ ਇਲਾਵਾ ਦੁਕਾਨ ਵਿਚ ਸਮਾਨ ਲੈਣ ਆਏ ਜੋਗੀ ਕੁਮਾਰ ਅਤੇ ਗੌਰਵ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਲੋਕਾਂ ਵੱਲੋਂ ਹਸਪਤਾਲ ਲਿਆਂਦਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਤਿਓਹਾਰਾਂ ਦੇ ਸੀਜ਼ਨ ਦੌਰਾਨ DGP ਦੀ ਜਨਤਾ ਨੂੰ ਖ਼ਾਸ ਅਪੀਲ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਜੋਗੀ ਕੁਮਾਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਦੋਂ ਕਿ ਗੌਰਵ ਅਤੇ ਅਦਿਤੀ ਹਸਪਤਾਲ ਵਿਖੇ ਇਲਾਜ ਅਧੀਨ ਹਨ। ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ ਹੈ ਅਤੇ ਜਾਂਚ ਕਰਨ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਨੇ ਹੁਣ ਤਕ 13,225 ਸਰਕਾਰੀ ਸਕੂਲਾਂ ਨੂੰ ਬਣਾਇਆ ਸਮਾਰਟ
NEXT STORY