ਹੁਸ਼ਿਆਰਪੁਰ (ਸੁਖਵਿੰਦਰ)-ਹੁਸ਼ਿਆਰਪੁਰ ਦੇ ਦਸੂਹਾ 'ਚ ਐਤਵਾਰ ਨੂੰ ਸੜਕ 'ਤੇ ਖੜ੍ਹੀਆਂ ਬੱਸ ਦੀ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਇਕ ਕਾਰ ਨੇ ਕੁਚਲ ਦਿੱਤਾ, ਜਿਸ ਦੌਰਾਨ 10 ਸਾਲਾ ਇਕ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਘਟਨਾ 'ਚ 6 ਲੋਕ ਗੰਭੀਰ ਤੌਰ 'ਤੇ ਜ਼ਖਮੀਂ ਹੋ ਗਏ।
ਜਾਣਕਾਰੀ ਮੁਤਾਬਕ ਦਸੂਹਾ ਦੇ ਲਿੰਕ ਰੋਡ 'ਤੇ ਕੁਝ ਸਵਾਰੀਆਂ ਬੱਸ ਦੀ ਉਡੀਕ ਕਰ ਰਹੀਆਂ ਸਨ ਕਿ ਤੇਜ਼ ਰਫਤਾਰ 'ਚ ਆਈ ਇਕ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇਕ ਬੱਚੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ 6 ਸਵਾਰੀਆਂ ਗੰਭੀਰ ਤੌਰ 'ਤੇ ਜ਼ਖਮੀਂ ਹੋ ਗਈਆਂ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਇਨ੍ਹਾਂ 'ਚੋਂ 3 ਲੋਕਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਕਾਰ ਚਾਲਕ ਮੌਕੇ 'ਤੋਂ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ 'ਚ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।
ਆਬੂਧਾਬੀ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
NEXT STORY