ਫਤਿਹਗੜ੍ਹ ਸਾਹਿਬ (ਵਿਪਨ) : ਮਾਪਿਆਂ ਦੇ ਜ਼ੁਲਮਾਂ ਤੋਂ ਤੰਗ ਆ ਕੇ ਛੋਟੀਆਂ ਬੱਚੀਆਂ ਨੇ ਆਪਣਾ ਘਰ ਛੱਡ ਦਿੱਤਾ ਅਤੇ ਫਤਿਹਗੜ੍ਹ ਸਾਹਿਬ ਪਹੁੰਚ ਗਈਆਂ, ਜਿੱਥੇ ਉਨ੍ਹਾਂ ਨੇ ਆਪਣੀ ਦਰਦ ਭਰੀ ਦਾਸਤਾਨ ਸੁਣਾਈ। ਦੋਵੇਂ ਕੁੜੀਆਂ ਦੇਵੀਗੜ੍ਹ ਤੋਂ ਫਤਿਹਗੜ੍ਹ ਸਾਹਿਬ ਪਹੁੰਚੀਆਂ ਸਨ, ਜਿਨ੍ਹਾਂ ਨੂੰ ਬਾਲ ਭਲਾਈ ਅਧਿਕਾਰੀਆਂ ਨੇ ਆਪਣੇ ਕੋਲ ਰੱਖਿਆ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਾਲ ਭਲਾਈ ਕਮੇਟੀ ਦੇ ਮੈਂਬਰ ਅਜੀਤ ਸਿੰਘ ਨੇ ਦੱਸਿਆ ਕਿ ਦੇਵੀਗੜ੍ਹ ਦੀਆਂ ਦੋ ਮਾਸੂਮ ਭੈਣਾਂ ਘਰੋਂ ਭੱਜ ਕੇ ਫ਼ਤਹਿਗੜ੍ਹ ਸਾਹਿਬ ਪਹੁੰਚ ਗਈਆਂ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਜਬਰ-ਜ਼ਿਨਾਹ ਪੀੜਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ ਪੁਲਸ, ਮੁੜ ਵਸੇਬੇ ਲਈ ਵੀ ਕਰੇਗੀ ਮਦਦ
ਉਕਤ ਬੱਚੀਆਂ ’ਚ ਇਕ 12 ਸਾਲਾ ਅਤੇ ਦੂਜੀ 7 ਸਾਲਾ ਦੱਸੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਬੱਚੀਆਂ ਨੇ ਦੱਸਿਆ ਕਿ ਉਹ ਦੇਵੀਗੜ੍ਹ ਦੀਆਂ ਰਹਿਣ ਵਾਲੀਆਂ ਹਨ ਅਤੇ ਉਨ੍ਹਾਂ ਦਾ ਪਿਤਾ ਸ਼ਰਾਬ ਪੀਣ ਦਾ ਆਦੀ ਹੈ, ਜੋ ਅਕਸਰ ਉਨ੍ਹਾਂ ਨੂੰ ਕੁੱਟਦਾ-ਮਾਰਦਾ ਰਹਿੰਦਾ ਸੀ ਅਤੇ ਉਨ੍ਹਾਂ ਦੀ ਮਾਂ 12 ਸਾਲਾ ਕੁੜੀ ਦਾ ਵਿਆਹ ਕਰਨਾ ਚਾਹੁੰਦੀ ਹੈ। ਕਮੇਟੀ ਨੇ ਦੋਹਾਂ ਬੱਚੀਆਂ ਨੂੰ ਫਿਲਹਾਲ ਆਪਣੇ ਕੋਲ ਰੱਖ ਲਿਆ, ਜਿਨ੍ਹਾਂ ਨੂੰ ਪਟਿਆਲਾ ਕਮੇਟੀ ਨੂੰ ਸੌਂਪਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਟੋ ਚਾਲਕ ਨੇ ਸ਼ੱਕ ਹੋਣ 'ਤੇ ਸਮਾਜ ਸੇਵੀ ਨੂੰ ਬੱਚੀਆਂ ਬਾਰੇ ਜਾਣਕਾਰੀ ਦਿੱਤੀ, ਜੋ ਬੱਚੀਆਂ ਨੂੰ ਸਰਹਿੰਦ ਬੱਸ ਸਟੈਂਡ ਤੋਂ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਲਿਜਾ ਰਿਹਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਉਕਤ ਬੱਚੀਆਂ ਆਟੋ ’ਚ ਬੈਠ ਗਈਆਂ, ਜਿਸ ਤੋਂ ਬਾਅਦ ਉਹ ਰੋਣ ਲੱਗ ਪਈਆਂ। ਜਦੋਂ ਆਟੋ ਚਾਲਕ ਨੇ ਬੱਚੀਆਂ ਦੇ ਰੋਣ ਬਾਰੇ ਪੁੱਛਿਆਂ ਤਾਂ ਉਨ੍ਹਾਂ ਸਾਰੀ ਗੱਲਬਾਤ ਦੱਸੀ ਤਾਂ ਉਹ ਬੱਚੀਆਂ ਨੂੰ ਸਮਾਜ ਸੇਵੀ ਗੁਰਜੀਤ ਸਿੰਘ ਲੌਂਗੀ ਕੋਲ ਲੈ ਆਇਆ। ਇਸ ਤੋਂ ਬਾਅਦ ਗੁਰਜੀਤ ਸਿੰਘ ਲੌਂਗੀ ਨੇ ਬਾਲ ਭਲਾਈ ਮੈਂਬਰਾਂ ਨੂੰ ਬੁਲਾਇਆ। 12 ਸਾਲਾ ਬੱਚੀ ਨੇ ਦੱਸਿਆ ਕਿ ਉਸ ਦਾ ਪਿਤਾ ਅਕਸਰ ਸ਼ਰਾਬ ਪੀ ਕੇ ਉਨ੍ਹਾਂ ਨੂੰ ਕੁੱਟਮਾਰ ਕਰਕੇ ਤੰਗ ਕਰਦਾ ਹੈ, ਜਿਸ ਕਾਰਨ ਉਹ ਆਪਣੀ 7 ਸਾਲਾ ਭੈਣ ਨੂੰ ਲੈ ਕੇ ਘਰੋਂ ਭੱਜ ਆਈ। ਬੱਚੀਆਂ ਨੇ ਕਿਹਾ ਕਿ ਉਹ ਆਪਣੇ ਮਾਪਿਆਂ ਕੋਲ ਨਹੀਂ ਜਾਣਾ ਚਾਹੁੰਦੀਆਂ ਕਿਉਂਕਿ ਉਨ੍ਹਾਂ ਦੇ ਮਾਪੇ ਫਿਰ ਉਨ੍ਹਾਂ ’ਤੇ ਜ਼ੁਲਮ ਕਰਨਗੇ। ਕਮੇਟੀ ਮੈਂਬਰ ਅਜੀਤ ਸਿੰਘ ਨੇ ਕਿਹਾ ਕਿ ਬੱਚੀਆਂ ਦੀ ਦੇਖ-ਰੇਖ ਕਰਨਾ ਉਨ੍ਹਾਂ ਦਾ ਫਰਜ਼ ਬਣਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਲੁਧਿਆਣਾ 'ਚ ਅਕਾਲੀ ਵਰਕਰਾਂ ਨੇ ਘੇਰਿਆ ਕਾਂਗਰਸ ਦਾ ਦਫ਼ਤਰ, ਕੀਤੀ ਜੰਮ ਕੇ ਨਾਅਰੇਬਾਜ਼ੀ
NEXT STORY