ਗੜ੍ਹਸ਼ੰਕਰ (ਭਾਰਦਵਾਜ)- ਥਾਣਾ ਗੜ੍ਹਸ਼ੰਕਰ ਪੁਲਸ ਨੇ ਕਰਤਾਰ ਚੰਦ ਪੁੱਤਰ ਸ਼ਿਬੂ ਰਾਮ ਵਾਸੀ ਪਿੰਡ ਅਬਿਆਣਾ ਖੁਰਦ ਡਾਕਖਾਨਾ ਅਬਿਆਣਾ ਕਲਾਂ ਥਾਣਾ ਨੂਰਪੁਰ ਬੇਦੀ ਤਹਿਸੀਲ ਸ੍ਰੀ ਆਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪ੍ਰੇਮੀ ਸਣੇ ਦੋ ਮੁਲਜ਼ਮਾਂ ਦੇ ਖਿਲਾਫ ਧਾਰਾ 108 ਬੀ.ਐੱਨ.ਐੱਸ. ਦੇ ਤਹਿਤ ਕੇਸ ਦਰਜ ਕੀਤਾ ਹੈ।
ਉਥੇ ਹੀ ਪੁਲਸ ਨੇ ਮ੍ਰਿਤਕਾ ਦੇ ਪ੍ਰੇਮੀ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਰਤਾਰ ਚੰਦ ਨੇ ਗੜ੍ਹਸ਼ੰਕਰ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ 18 ਸਾਲ ਤੋਂ ਹਰਜਿੰਦਰ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਨਾਲ ਰਹਿ ਰਹੀ ਸੀ। ਉਸ ਨੇ ਦੱਸਿਆ ਕਿ ਬਲਵਿੰਦਰ ਕੌਰ ਨੂੰ ਪਤਾ ਲੱਗਾ ਕਿ ਹਰਜਿੰਦਰ ਸਿੰਘ, ਕਮਲੇਸ਼ ਕੌਰ ਨਾਂ ਦੀ ਕਿਸੇ ਹੋਰ ਔਰਤ ਨਾਲ ਵੀ ਰਹਿੰਦਾ ਹੈ ਤਾਂ ਉਨ੍ਹਾਂ ਵਿਚ ਕਲੇਸ਼ ਹੋਣ ਲੱਗ ਪਿਆ। ਇਹ ਦੋਵੇਂ ਜਣੇ ਬਲਵਿੰਦਰ ਕੌਰ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗੇ।
ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ
ਕਰਤਾਰ ਚੰਦ ਨੇ ਦੱਸਿਆ ਕਿ ਉਸ ਦੀ ਲੜਕੀ ਬਲਵਿੰਦਰ ਕੌਰ ਨੇ ਇਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਸ਼ਿਕਾਇਤ ਵੀ ਕੀਤੀ ਸੀ ਅਤੇ ਥਾਣੇ ਦੇ ਬਾਹਰ ਦੋਹਾਂ ਨੇ ਬਲਵਿੰਦਰ ਕੌਰ ਨਾਲ ਝਗੜਾ ਕੀਤਾ। ਜਿਸ ਤੋਂ ਦੁਖੀ ਹੋ ਕੇ ਬਲਵਿੰਦਰ ਕੌਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਨੂੰ ਇਲਾਜ ਵਾਸਤੇ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਉਸ ਦੀ 2 ਨਵੰਬਰ ਨੂੰ ਮੌਤ ਹੋ ਗਈ।
ਕਰਤਾਰ ਚੰਦ ਨੇ ਕਿਹਾ ਕਿ ਉਸ ਦੀ ਲੜਕੀ ਦੀ ਮੌਤ ਹਰਜਿੰਦਰ ਸਿੰਘ ਅਤੇ ਕਮਲੇਸ਼ ਕੌਰ ਕਰ ਕੇ ਹੋਈ ਹੈ, ਇਸ ਲਈ ਇਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਐੱਸ.ਐੱਚ.ਓ. ਗੜ੍ਹਸ਼ੰਕਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਮਲੇਸ਼ ਕੌਰ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੂਡੋ ਦੇ ਬੇਤੁਕੇ ਬਿਆਨਾਂ ’ਤੇ ਭਾਰਤ ਨਾਲ ਦਹਾਕਿਆਂ ਪੁਰਾਣੇ ਸਬੰਧਾਂ ਨੂੰ ਖਤਰੇ ’ਚ ਪਾਇਆ: ਕੈਪਟਨ ਅਮਰਿੰਦਰ ਸਿੰਘ
NEXT STORY