ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ 'ਚ ਰੁਜ਼ਗਾਰ ਅਤੇ ਕਰੀਅਰ ਦੇ ਮੌਕਿਆਂ ਬਾਰੇ ਸੇਧ ਅਤੇ ਸਲਾਹ ਦੇਣ ਦੇ ਮੱਦੇਨਜ਼ਰ ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਰੁਜ਼ਗਾਰ ਉਤਪਤੀ ਵਿਭਾਗ, ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ਸਰਕਾਰ ਵੱਲੋਂ ਇਕ ਵਿਲੱਖਣ ਪਹਿਲਕਦਮੀ 'ਕੈਰੀਅਰ ਟਾਕ' ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਦਾ ਦੂਜਾ ਗੇੜ 'ਯੂਅਰ ਐਟੀਟਿਊਡ ਇਜ਼ ਯੂਅਰ ਸਕਸੈੱਸ' ਵਿਸ਼ੇ 'ਤੇ ਕਰਵਾਇਆ ਗਿਆ, ਜਿਸ ਨੂੰ ਲਾਈਫ ਕੋਚ ਰਿਤੂ ਸਿੰਗਲ (ਟੀ.ਈ.ਡੀ. ਐਕਸ ਸਪੀਕਰ, ਲੇਖਿਕਾ, ਸਾਲ 2011 ਦੀ ਮਹਿਲਾ ਉਦਯੋਗਪਤੀ ਐਵਾਰਡ ਜੇਤੂ ਮੋਟੀਵੇਸ਼ਨਲ ਸਪੀਕਰ ਅਤੇ ਉਦਯੋਗਪਤੀ) ਵੱਲੋਂ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਨਾਮਜ਼ਦ ਮਾਰਕੀਟ ਕਮੇਟੀਆਂ ਕੀਤੀਆਂ ਭੰਗ
ਇਹ ਸਮਾਗਮ ਬੁੱਧਵਾਰ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਸੈਕਟਰ 17-ਸੀ ਚੰਡੀਗੜ੍ਹ ਵਿਖੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀਮਤੀ ਦੀਪਤੀ ਉੱਪਲ ਅਤੇ ਡੀ.ਈ.ਜੀ.ਐੱਸ.ਡੀ.ਟੀ. ਦੇ ਵਧੀਕ ਮਿਸ਼ਨ ਡਾਇਰੈਕਟਰ ਰਾਜੇਸ਼ ਤਿ੍ਰਪਾਠੀ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋਜ਼, ਪਾਲੀਟੈਕਨਿਕ ਸੰਸਥਾਵਾਂ ਅਤੇ ਕਾਲਜਾਂ ਤੋਂ ਲਗਭਗ 3500 ਉਮੀਦਵਾਰਾਂ ਸੈਸ਼ਨ ਵਿੱਚ ਭਾਗ ਲਿਆ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਦੀ ਪ੍ਰਵਾਨਗੀ
ਬੁਲਾਰੇ ਨੇ ਅੱਗੇ ਕਿਹਾ ਕਿ ਸਮਾਗਮ ਦਾ ਉਦੇਸ਼ ਮਾਹਿਰ ਰਾਏ ਅਤੇ ਮਦਦ ਨਾਲ ਜੀਵਨ ਪ੍ਰਤੀ ਸੁਚੱਜਾ ਰਵੱਈਆ ਅਖ਼ਤਿਆਰ ਕਰਕੇ ਆਪਣੀ ਸਮਰੱਥਾ ਵਧਾਉਣ, ਆਪਣੇ ਕਰੀਅਰ ਵਿੱਚ ਵੱਡੀਆਂ ਉਚਾਈਆਂ ਪ੍ਰਾਪਤ ਕਰਨ ਅਤੇ ਰੋਜ਼ਾਨਾ ਜੀਵਨ ਨੂੰ ਬਿਹਤਰ ਤਰੀਕੇ ਨਾਲ ਜਿਊਣ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਮਦਦ ਕਰਨਾ ਸੀ। ਸਪੀਕਰ ਨੇ ਪੀ.ਜੀ.ਆਰ.ਕਾਮ ਦੇ ਅਧਿਕਾਰਤ ਫੇਸਬੁੱਕ ਪੇਜ ਜ਼ਰੀਏ ਲਾਈਵ ਸਟ੍ਰੀਮ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਕੀਤਾ। ਬੁਲਾਰੇ ਨੇ ਦੱਸਿਆ ਕਿ ਕਿਵੇਂ ਸਹੀ ਰਵੱਈਆ ਨਾ ਸਿਰਫ ਜੀਵਨ ਪ੍ਰਤੀ ਕਿਸੇ ਦੇ ਨਜ਼ਰੀਏ ਨੂੰ ਪ੍ਰਭਾਵਿਤ ਕਰਦਾ ਹੈ ਸਗੋਂ ਸਫਲਤਾ ਨੂੰ ਵੀ ਨਿਰਧਾਰਤ ਕਰਦਾ ਹੈ। ਉਨ੍ਹਾਂ ਡਰ ਅਤੇ ਨਿਘਾਰ ਨੂੰ ਦੂਰ ਕਰਨ ਲਈ ਆਪਣਾ ਸਫਲਤਾ ਮੰਤਰ 'ਹਿੰਮਤ ਕਰੋ, ਹਿੰਮਤ ਕਰੋ, ਔਰ ਹਿੰਮਤ ਕਰੋ' ਵੀ ਸਾਂਝਾ ਕੀਤਾ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪਿਛਲੀਆਂ ਸਰਕਾਰਾਂ ਨੇ ਜਾਣ-ਬੁੱਝ ਕੇ ਖੇਤੀਬਾੜੀ ਖੇਤਰ ਨੂੰ ਨਜ਼ਰ-ਅੰਦਾਜ਼ ਕੀਤਾ : ਰਾਘਵ ਚੱਢਾ
NEXT STORY