ਚੰਡੀਗੜ੍ਹ : ਪੰਜਾਬ ਦੀਆਂ 4 ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਲਈ ਜ਼ਿਮਨੀ ਚੋਣਾਂ ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫ਼ੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ। ਇਸ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ 'ਤੇ ਹੀ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਪੈਸੇ ਵੰਡਣ ਦੀ ਸ਼ਿਕਾਇਤ ਮਿਲਣ 'ਤੇ ਤੁਰੰਤ ਹੋਵੇਗੀ ਕਾਰਵਾਈ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣੀ ਚਾਹੀਦੀ ਹੈ। ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਤੇ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈਕਿੰਗ ਪੋਸਟਾਂ 'ਤੇ ਸਖ਼ਤੀ ਰੱਖਣ ਤੇ ਬਾਹਰੀ ਲੋਕਾਂ ਦੀ ਆਵਾਜਾਈ 'ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਪੰਚਾਂ ਦੇ ਸਹੁੰ ਚੁੱਕ ਸਮਾਗਮਾਂ ਦਾ ਪ੍ਰੋਗਰਾਮ ਜਾਰੀ, ਜੱਦੀ ਜ਼ਿਲ੍ਹੇ 'ਚ ਸਹੁੰ ਚੁਕਵਾਉਣਗੇ CM ਮਾਨ
ਪੋਲਿੰਗ ਕਰਮਚਾਰੀਆਂ ਲਈ ਹੋਣਗੇ ਪੁਖਤਾ ਪ੍ਰਬੰਧ
ਪੋਲਿੰਗ ਕਰਮਚਾਰੀਆਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ 'ਤੇ ਖਾਣ-ਪੀਣ, ਰਿਹਾਇਸ਼ ਤੇ ਠੰਡ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਉੱਚ ਪੱਧਰੀ ਪਖਾਨੇ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
21 ਡਾਲਰ ਪ੍ਰਤੀ ਘੰਟਾ ਤਨਖ਼ਾਹ, 45 ਦਿਨਾਂ ’ਚ ਵਿਦੇਸ਼ ਤੇ ਫਿਰ ਦਿੱਤਾ ਧੋਖਾ
NEXT STORY