ਫਾਜ਼ਿਲਕਾ (ਲੀਲਾਧਰ) : ਪਸ਼ੂ-ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ। ਇਸ ਕੰਮ ਲਈ ਫਾਜ਼ਿਲਕਾ ਜ਼ਿਲ੍ਹੇ 'ਚ 71 ਗਿਣਤੀਕਾਰ ਅਤੇ 14 ਸੁਪਰਵਾਈਜ਼ਰ ਲਾਏ ਗਏ ਹਨ, ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਡਾ. ਮਨਦੀਪ ਸਿੰਘ ਜੋਨਲ ਨੋਡਲ ਅਫ਼ਸਰ ਅਤੇ ਡਾ. ਸੁਨੀਤ ਸ਼ਰਮਾ ਜ਼ਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪਸ਼ੂ-ਪਾਲਣ ਵਿਭਾਗ ਵਲੋਂ ਪਸ਼ੂਧਨ ਦੀ ਗਣਨਾ ਜ਼ਿਲ੍ਹੇ 'ਚ ਕੀਤੀ ਜਾ ਰਹੀ ਹੈ। ਇਸ ਗਣਨਾ ਦੌਰਾਨ ਪਸ਼ੂ-ਪਾਲਣ ਧੰਦੇ 'ਚ ਔਰਤਾਂ ਦੇ ਯੋਗਦਾਨ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਸ਼ੂਧਨ ਗਣਨਾ ਜ਼ਿਲ੍ਹੇ ਦੇ 181 ਪਿੰਡਾਂ 'ਚ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ 67687 ਘਰਾਂ ਦੀ ਗਿਣਤੀ ਹੋ ਚੁੱਕੀ ਹੈ ਅਤੇ ਵੱਖ-ਵੱਖ ਟੀਮਾਂ ਵੱਲੋਂ ਕੁੱਲ 230500 ਘਰਾਂ 'ਚ ਗਿਣਤੀ ਕੀਤੀ ਜਾਵੇਗੀ ਅਤੇ ਕਰੀਬ ਵੱਖ-ਵੱਖ ਨਸਲਾਂ ਦੇ 79756 ਪਸ਼ੂਆਂ ਅਤੇ 13647 ਮੁਰਗੀਆਂ ਦੀ ਗਿਣਤੀ ਪਸ਼ੂ-ਪਾਲਣ ਵਿਭਾਗ ਵਲੋਂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਦੋਂ ਵੀ ਗਿਣਤੀਕਾਰ ਉਨ੍ਹਾਂ ਦੇ ਘਰਾਂ ਵਿੱਚ ਆਉਣ ਤਾਂ ਉਨ੍ਹਾਂ ਨੂੰ ਆਪਣੇ ਘਰ ਦੇ ਸਾਰੇ ਪਸ਼ੂਆਂ ਦੀ ਸਹੀ ਜਾਣਕਾਰੀ ਦਿੱਤੀ ਜਾਵੇ। ਇਸ ਵਾਰ ਦੀ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਦੀ ਨਸਲ ਆਧਆਰਿਤ ਅਤੇ ਅਵਾਰਾ ਪਸ਼ੂਆਂ ਦੀ ਗਿਣਤੀ ਵੀ ਕੀਤੀ ਜਾਵੇਗੀ। ਇਸ ਗਿਣਤੀ ਦੇ ਅਧਾਰ 'ਤੇ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਪਸ਼ੂ ਭਲਾਈ ਸਕੀਮਾਂ ਬਣਾਈਆਂ ਜਾਣਗੀਆਂ।
ਪੰਜਾਬ ਵਾਸੀ ਹੋ ਜਾਣ ਸਾਵਧਾਨ ! ਸਰਦੀਆਂ 'ਚ ਕਿਧਰੇ ਇਹ ਗਲਤੀਆਂ ਜਾਨ 'ਤੇ ਨਾ ਪੈ ਜਾਣ ਭਾਰੀ
NEXT STORY