ਲੁਧਿਆਣਾ (ਹਿਤੇਸ਼): ਪੰਜਾਬ ਵਿਧਾਨ ਸਭਾ ਦੀ ਲੋਕਲ ਬਾਡੀਜ਼ ਸਬੰਧੀ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਚ ਚੇਅਰਮੈਨ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵਿਧਾਇਕ ਵੀ ਸ਼ਾਮਲ ਹੋਏ ਹਨ। ਮੀਟਿੰਗ ਵਿਚ ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਸ਼ਾਮਲ ਹੋਏ ਹਨ। ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ, ਮੇਅਰ ਤੇ ਪੁਲਸ ਵਿਭਾਗ ਦੇ ਅਫ਼ਸਰ ਵੀ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਦਾ 400 ਕਿੱਲੋ Gold ਪੰਜਾਬ 'ਚ! ED ਨੇ ਮਾਰੀ Raid
ਮੀਟਿੰਗ ਵਿਚ ਲੁਧਿਆਣਾ ਸ਼ਹਿਰ ਵਿਚ ਚੱਲ ਰਹੇ ਅਤੇ ਪੂਰੇ ਹੋ ਚੁੱਕੇ ਪ੍ਰਾਜੈਕਟਾਂ ਦੇ ਸਟੇਟਸ ਨੂੰ ਰਿਵਿਊ ਕੀਤਾ ਜਾਵੇਗਾ। ਇਹ ਕਮੇਟੀ ਵਿਕਾਸ ਕਾਰਜਾਂ ਦੇ ਪ੍ਰਾਜੈਕਟਾਂ ਨੂੰ ਸਾਈਟ ਵਿਜ਼ੀਟ ਵੀ ਕਰ ਸਕਦੀ ਹੈ। ਕਮੇਟੀ ਵੱਲੋਂ ਲੁਧਿਆਣਾ ਨਗਰ ਨਿਗਮ ਦੇ ਅਧਿਕਾਰੀਆਂ ਕੋਲੋਂ ਸਟਰੀਟ ਲਾਈਟ, ਸੀਵਰੇਜ ਆਦਿ ਦਾ ਰਿਕਾਰਡ ਮੰਗਿਆ ਗਿਆ ਹੈ। ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਵੀ ਉਚੇਚੇ ਤੌਰ 'ਤੇ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਤੋਂ ਆਏ ਹਨ। ਇਸ ਮੀਟਿੰਗ ਵਿਚ ਲੁਧਿਆਣਾ ਦੀ ਸਫਾਈ ਵਿਵਸਥਾ ਅਤੇ ਨਗਰ ਨਿਗਮ ਵੱਲੋਂ ਖਰੀਦੇ ਗਏ ਈ-ਰਿਕਸ਼ਾ, ਟਰੈਕਟਰ ਬਾਰੇ ਵੀ ਜਵਾਬਤਲਬੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਦਾ 400 ਕਿੱਲੋ Gold ਪੰਜਾਬ 'ਚ! ED ਨੇ ਮਾਰੀ Raid
NEXT STORY