ਲੁਧਿਆਣਾ (ਮੁੱਲਾਂਪੁਰੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ 22 ਵਰ੍ਹਿਆਂ ਭਾਵ 1997 ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿਚ ਹੋਣ ਜਾ ਰਹੀਆਂ 109 ਨਗਰ ਕੌਂਸਲਰਾਂ ਅਤੇ 9 ਦੇ ਕਰੀਬ ਨਗਰ ਨਿਗਮ ਚੋਣਾਂ ਇਕੱਲੇ ਲੜਨਾ ਕਿਸੇ ਵੱਡੇ ਸਿਆਸੀ ਇਮਤਿਹਾਨ ਤੋਂ ਘੱਟ ਨਹੀਂ ਹੈ। ਇਸ ਤੋਂ ਪਹਿਲਾਂ ਪੰਜਾਬ ਵਿਚ ਹਰ ਚੋਣ ਭਾਜਪਾ ਨਾਲ ਗੱਠਜੋੜ ਕਰਕੇ ਲੜਨ ਵਾਲਾ ਸ਼੍ਰੋਮਣੀ ਅਕਾਲੀ ਦਲ ਜ਼ਿਆਦਾਤਰ ਜਿੱਤ ਦੀ ਬਾਜ਼ੀ ਹੀ ਮਾਰਦਾ ਰਿਹਾ ਹੈ। ਇਸ ਵਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਹੈ, ਜਿਸ ਕਾਰਨ ਉਹ ਇਸ ਵਾਰ ਇਕੱਲੇ-ਇਕੱਲੇ ਚੋਣ ਲੜਨ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ
ਦੱਸ ਦੇਈਏ ਕਿ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਭਾਜਪਾ ਦਿੱਲੀ ਬੈਠੇ ਕਿਸਾਨਾਂ ਦੇ ਗੁੱਸੇ ਦਾ ਪਹਿਲਾਂ ਹੀ ਸ਼ਿਕਾਰ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਦੇ ਸਮਰਥਨ ’ਚ ਵੋਟ ਪਾਉਣ ’ਤੇ ਸੇਕ ਲੱਗਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਕਰਕੇ ਹੁਣ ਪੰਜਾਬ ਵਿਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸਿਆਸੀ ਮਾਹਿਰ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨ ਕੇ ਚੱਲ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ
ਭਾਵੇਂ ਸ਼੍ਰੋ. ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੁਅਰਤ ਕਰਕੇ ਪਾਰਟੀ ਨਿਸ਼ਾਨ ’ਤੇ ਚੋਣ ਲੜਨ ਦਾ ਐਲਾਨ ਕੀਤਾ ਹੈ ਤਾਂ ਜੋ ਸ਼ਹਿਰੀ ਹਲਕਿਆਂ ਵਿਚ ਸ਼੍ਰੋ. ਅਕਾਲੀ ਦਲ ਦਾ ਕੇਡਰ ਸਥਾਪਿਤ ਅਤੇ ਪਾਰਟੀ ਮਜ਼ਬੂਤ ਹੋ ਸਕੇ। ਇਸ ਟੁੱਟੇ ਗੱਠਜੋੜ ਤੋਂ ਬਾਅਦ ਦੋਵੇਂ ਪਾਰਟੀਆਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਕਿੰਨੇ ਪਾਣੀ ਵਿਚ ਹੈ। ਜਦੋਂਕਿ ਸੱਤਾਧਾਰੀ ਕਾਂਗਰਸ ਜਿੱਤ ਦੇ ਵੱਡੇ ਦਾਅਵੇ ਹੁਣ ਤੋਂ ਕਰਨ ਲੱਗ ਪਈ ਹੈ ਤੇ ‘ਆਪ’ ਵਾਲੇ ਵੀ ਨਗਰ ਕੌਂਸਲਾਂ ਵਿਚ ਖਾਤਾ ਖੋਲ੍ਹਣ ਲਈ ਕਸਰਤ ਕਰਦੇ ਦੱਸੇ ਜਾ ਰਹੇ ਹਨ ।
ਪੜ੍ਹੋ ਇਹ ਵੀ ਖ਼ਬਰ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਅਕਾਲੀ ਦਲ' ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
NEXT STORY