ਜਲੰਧਰ (ਜਤਿੰਦਰ ਚੋਪੜਾ)— ਲੋਕਲ ਬਾਡੀ ਚੋਣਾਂ ਨੂੰ ਲੈ ਕੇ ਸਿਆਸਤ ਦੇ ਗਲਿਆਰਿਆਂ ’ਚ ਹਲਚਲ ਪੈਦਾ ਹੋਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਨੇ ਕਮਰ ਕੱਸਦੇ ਹੋਏ ਰਣਨੀਤੀ ਬਣਾ ਚੋਣਾਂ ਲਈ ਤਿਆਰ ਹੋ ਗਈਆਂ ਹਨ। ਇਸ ਦੇ ਚਲਦਿਆਂ ਪੰਜਾਬ ’ਚ ਲੋਕਲ ਬਾਡੀ ਚੋਣਾਂ ਨੂੰ ਵੇਖਦੇ ਹੋਏ ਕਾਂਗਰਸ ਨੇ ਕਮੇਟੀ ਦਾ ਗਠਨ ਕੀਤਾ ਹੈ। ਸੂਬਾ ਚੋਣ ਕਮੇਟੀ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕਰੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ
ਕਮੇਟੀ ’ਚ ਇਹ 8 ਨਾਂ ਕੀਤੇ ਗਏ ਸ਼ਾਮਲ
ਕਾਂਗਰਸ ਵੱਲੋਂ ਬਣਾਈ ਗਈ ਕਮੇਟੀ ’ਚ 8 ਮੈਂਬਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ’ਚ ਲਾਲ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਦੂਜੇ ਪਾਸੇ ਅਵਤਾਰ ਹੈਨਰੀ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਵੇਰਕਾ, ਡਾ. ਰਾਜ ਕੁਮਾਰ ਚੱਬੇਵਾਲ, ਸੁਰਿੰਦਰ ਗੁਪਤਾ, ਮਮਤਾ ਦੱਤਾ ਅਤੇ ਰੂਪ ਕੌਰ ਇਸ ਕਮੇਟੀ ’ਚ ਬਤੌਰ ਮੈਂਬਰ ਸਾਮਲ ਕੀਤੇ ਗਏ ਹਨ।
ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਿਸਤੌਲ ਅਤੇ 13 ਕਾਰਤੂਸਾਂ ਸਮੇਤ ਵਿਅਕਤੀ ਕਾਬੂ
NEXT STORY