ਲੁਧਿਆਣਾ (ਨਰਿੰਦਰ) : ਇਕ ਪਾਸੇ ਜਿੱਥੇ ਪੰਜਾਬ 'ਚ ਕੋਰੋਨਾ ਮਹਾਮਾਰੀ ਲਗਾਤਾਰ ਪੈਰ ਪਸਾਰਦੀ ਜਾ ਰਹੀ ਹੈ ਅਤੇ ਮੌਤਾਂ ਦੇ ਅੰਕੜੇ ਵੱਧ ਰਹੇ ਹਨ, ਉੱਥੇ ਹੀ ਟੀਕਾਕਰਨ 'ਤੇ ਸਿਆਸਤ ਵੀ ਜਾਰੀ ਹੈ। ਅੱਜ ਲੁਧਿਆਣਾ ਦੇ ਰਾਜਗੁਰੂ ਨਗਰ ਵਿੱਚ ਭਾਜਪਾ ਵੱਲੋਂ ਆਪਣੇ ਤੌਰ 'ਤੇ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਸੋਸ਼ਲ ਡਿਸਟੈਂਸ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ, ਇਸ ਦੌਰਾਨ 100 ਤੋਂ ਵੱਧ ਲੋਕਾਂ ਦਾ ਇਕੱਠ ਕੀਤਾ ਗਿਆ ਅਤੇ ਮੀਡੀਆ ਨਾਲ ਵੀ ਬਦਸਲੂਕੀ ਕੀਤੀ ਗਈ। ਜਦੋਂ ਭਾਜਪਾ ਦੇ ਸੀਨੀਅਰ ਆਗੂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।
ਇਹ ਵੀ ਪੜ੍ਹੋ : ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ 'ਕੋਰੋਨਾ ਮਰੀਜ਼ਾਂ' ਲਈ ਕੈਪਟਨ ਦਾ ਅਹਿਮ ਐਲਾਨ, ਕਹੀ ਵੱਡੀ ਗੱਲ
ਸਾਡੀ ਟੀਮ ਵੱਲੋਂ ਜਦੋਂ ਰਾਜਗੁਰੂ ਨਗਰ ਵਿੱਚ ਲਾਏ ਗਏ ਟੀਕਾਕਰਨ ਕੈਂਪ ਦਾ ਦੌਰਾ ਕੀਤਾ ਗਿਆ ਤਾਂ ਉੱਥੇ 100 ਤੋਂ ਵੱਧ ਲੋਕ ਇਕੱਤਰ ਸਨ ਅਤੇ ਸੋਸ਼ਲ ਡਿਸਟੈਂਸ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਸਨ। ਇਸ ਦੌਰਾਨ ਜਦੋਂ ਕੈਮਰਾ ਕੱਢ ਕੇ ਤਸਵੀਰਾਂ ਕੈਦ ਕਰਨ ਲਈ ਕੋਸ਼ਿਸ਼ ਕੀਤੀ ਗਈ ਤਾਂ ਭਾਜਪਾ ਦੇ ਵਰਕਰ ਪੱਤਰਕਾਰਾਂ ਨਾਲ ਬਦਸਲੂਕੀ ਕਰਦੇ ਵਿਖਾਈ ਦਿੱਤੇ। ਇਸ ਮੌਕੇ ਭਾਜਪਾ ਆਗੂ ਨੇ ਕਿਹਾ ਕਿ ਸਭ ਸੂਬਾ ਸਰਕਾਰ ਦੀ ਗਲਤੀ ਕਰਕੇ ਹੋ ਰਿਹਾ ਹੈ ਕਿਉਂਕਿ ਉਹ ਭਾਜਪਾ ਨੂੰ ਕੈਂਪ ਲਗਾਉਣ ਦੀ ਇਜਾਜ਼ਤ ਨਹੀਂ ਦੇ ਰਹੀ ਅਤੇ ਜੋ ਇੱਕ-ਦੋ ਕੈਂਪ ਲਗਾਏ ਜਾ ਰਹੇ ਹਨ, ਉਸ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਸ਼ਨੀਵਾਰ ਦੇ ਲਾਕਡਾਊਨ ਦੌਰਾਨ ਵੀ ਮਿਲੇਗੀ ਇਹ ਰਾਹਤ
ਇੱਥੇ ਸਵਾਲ ਇਹ ਵੀ ਹੈ ਕਿ ਸਿਆਸੀ ਰੋਟੀਆਂ ਸੇਕਣ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਰਾਜਗੁਰੂ ਨਗਰ ਨੂੰ ਪਹਿਲਾਂ ਹੀ ਪ੍ਰਸ਼ਾਸਨ ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉੱਧਰ ਲੋਕਾਂ ਨੇ ਵੀ ਕਿਹਾ ਕਿ ਇਹ ਪ੍ਰਬੰਧਕਾਂ ਦੀ ਗਲਤੀ ਹੈ, ਉਨ੍ਹਾਂ ਨੂੰ ਪ੍ਰਬੰਧ ਪਹਿਲਾਂ ਪੂਰੇ ਕਰਨੇ ਚਾਹੀਦੇ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਹਫ਼ਤਾਵਾਰੀ ਕਰਫ਼ਿਊ ਦੌਰਾਨ ਟਾਂਡਾ ਰਿਹਾ ਮੁਕੰਮਲ ਬੰਦ, ਸੜਕਾਂ 'ਤੇ ਛਾਇਆ ਸੰਨਾਟਾ
NEXT STORY