ਚੰਡੀਗੜ੍ਹ : ਟ੍ਰਾਈਸਿਟੀ 'ਚ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਟ੍ਰਾਇਸਿਟੀ ਮਤਲਬ ਕਿ ਮੋਹਾਲੀ, ਚੰਡੀਗੜ੍ਹ ਤੇ ਪੰਚਕੂਲਾ 'ਚ ਬੁੱਧਵਾਰ ਦਾ ਲਾਕਡਾਊਨ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਕੈਪਟਨ ਦੀ ਰਿਹਾਇਸ਼ ਨੇੜੇ ਲੱਗਣਗੀਆਂ ਸੈਲਾਨੀਆਂ ਦੀਆਂ ਮੌਜਾਂ, ਲੈ ਸਕਣਗੇ ਜ਼ਿੰਦਗੀ ਦੇ ਪੂਰੇ ਨਜ਼ਾਰੇ (ਤਸਵੀਰਾਂ)
ਬੁੱਧਵਾਰ ਨੂੰ ਰਾਮਨੌਵੀਂ ਦੇ ਮੱਦੇਨਜ਼ਰ ਭੀੜ ਇਕੱਠੀ ਨਾ ਹੋਵੇ, ਇਸ ਲਈ ਇਹ ਲਾਕਡਾਊਨ ਲਾਇਆ ਗਿਆ ਹੈ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਕੀਤੀ ਗਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਮਲੋਹ 'ਚ ਤੜਕਸਾਰ ਹੋਇਆ ਵੱਡਾ ਧਮਾਕਾ, 35 ਫੁੱਟ ਉੱਪਰ ਉੱਛਲਿਆ ਵਿਅਕਤੀ, ਦੇਖੋ ਦਰਦਨਾਕ ਤਸਵੀਰਾਂ (ਵੀਡੀਓ)
ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੇ ਸਲਾਹਕਾਰ ਵੱਲੋਂ ਬੁੱਧਵਾਰ ਨੂੰ ਮੋਹਾਲੀ ਵਿਖੇ ਲਾਕਡਾਊਨ ਲਾਉਣ ਦੀ ਅਪੀਲ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਭੀੜ 'ਚ ਨਾ ਜਾਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੋਰੋਨਾ ਦੇ ਕਹਿਰ ਦਰਮਿਆਨ ਪੰਜਾਬ ’ਚ ਐਤਵਾਰ ਨੂੰ ਲਾਕ ਡਾਊਨ, ਸਿਨੇਮਾ-ਜਿੰਮ ਬੰਦ, ਸਖ਼ਤ ਪਾਬੰਦੀਆਂ ਲਾਗੂ
NEXT STORY