ਚੰਡੀਗੜ੍ਹ/ਭਵਾਨੀਗੜ੍ਹ (ਕਾਂਸਲ) : ਦੇਸ਼ ਦੇ ਹੋਰਨਾ ਸੂਬਿਆ 'ਚ ਨੁਕਸਾਨ ਕਰਨ ਤੋ ਬਾਅਦ ਰਾਜਸਥਾਨ ਦੇ ਚੂਰੁ ਅਤੇ ਹਰਿਆਣਾ ਦੇ ਸਿਰਸਾ ਤੋਂ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਟਿੱਡੀ ਦਲ ਦਾ ਹਮਲਾ ਕਿਸੇ ਸਮੇਂ ਵੀ ਹੋ ਸਕਦਾ ਹੈ, ਜਿਸ ਸਬੰਧੀ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਮਹਿਕਮੇ ਦੇ ਕਾਹਨ ਸਿੰਘ ਪੰਨੂ ਵੱਲੋਂ ਇੱਕ ਪੱਤਰ ਜਾਰੀ ਕਰਕੇ ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਚੌਕਸ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਅੰਦਰ ਗਠਿਤ ਕੀਤੀਆਂ ਟੀਮਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਮੋਹਾਲੀ 'ਚ ਕੋਰੋਨਾ ਨੇ ਪਾਇਆ ਭੜਥੂ, ਵੱਡੀ ਗਿਣਤੀ 'ਚ ਨਵੇਂ ਕੇਸਾਂ ਦੀ ਪੁਸ਼ਟੀ
ਕਾਹਨ ਸਿੰਘ ਪੰਨੂ ਨੇ ਖੇਤੀਬਾੜੀ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਦੇਖਦਿਆਂ ਕਿਸੇ ਵੀ ਅਧਿਕਾਰੀ ਨੂੰ ਅਗੇਤੀ ਛੁੱਟੀ ਦੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਛੁੱਟੀ ਵਾਲੇ ਦਿਨ ਵੀ ਅਧਿਕਾਰੀਆਂ ਨੂੰ ਦਫ਼ਤਰਾਂ 'ਚ ਮੌਜੂਦ ਰਹਿਣ ਲਈ ਕਿਹਾ ਹੈ। ਇਸ ਬਾਰੇ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਹਵਾ ਦੀ ਦਿਸ਼ਾ ਅਤੇ ਉਕਤ ਜ਼ਿਲ੍ਹਿਆਂ ਦੀ ਹੱਦ ਹਰਿਆਣਾ ਨਾਲ ਲੱਗਣ ਕਾਰਨ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਮਹਿਕਮੇ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਵਿਗੜੇ ਹਾਲਾਤਾਂ ਵਾਲੇ ਸ਼ਹਿਰਾਂ ਦੀ ਸੂਚੀ 'ਚ 'ਚੰਡੀਗੜ੍ਹ' 10ਵੇਂ ਨੰਬਰ 'ਤੇ
ਪੰਜਾਬ ਦੇ ਗੁਆਂਢੀ ਸੂਬਿਆਂ ਰਾਜਸਥਾਨ ਅਤੇ ਹਰਿਆਣਾ 'ਚ ਇਸ ਟਿੱਡੀ ਦਲ ਨੇ ਕਾਫੀ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਨੂੰ ਮੁੱਖ ਰੱਖਦਿਆਂ 4 ਜ਼ਿਲ੍ਹਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਤਾਂ ਜੋ ਟਿੱਡੀ ਦਲ ਦੇ ਅਜਿਹੇ ਕਿਸੇ ਵੀ ਸੰਭਾਵਿਤ ਹਮਲੇ 'ਤੇ ਕਾਬੂ ਪਾਇਆ ਜਾ ਸਕੇ ਅਤੇ ਫਸਲਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਇਸ ਬਾਰੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਟਿੱਡੀ ਦਲ ਦੇ ਆਉਣ/ਦਿਸਣ ਜਾਂ ਬੈਠਣ ਵਾਲੀ ਥਾਂ ਦੀ ਜਾਣਕਾਰੀ ਤੁਰੰਤ ਖੇਤੀਬਾੜੀ ਮਹਿਕਮੇ ਨੂੰ ਦਿੱਤੀ ਜਾਵੇ ਅਤੇ ਪੀਪੇ ਖੜਕਾ ਕੇ ਅਤੇ ਉੱਚੀ ਆਵਾਜ਼ 'ਚ ਸਾਊਂਡ ਸਿਸਟਮ ਨਾਲ ਟਿੱਡੀਆਂ ਨੂੰ ਫਸਲਾਂ ਤੋਂ ਬੈਠਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ : ਹਰਿਆਣੇ ਦੀ ਤਰਜ਼ 'ਤੇ ਪੰਜਾਬੀਆਂ ਨੂੰ ਨੌਕਰੀਆਂ 'ਚ 'ਕੋਟਾ' ਦੇਣ ਤੋਂ ਕੈਪਟਨ ਨੇ ਕੀਤੀ ਕੋਰੀ ਨਾਂਹ
ਮੁਲਾਜ਼ਮਾਂ ਲਈ ਸੁਖਬੀਰ ਸਿੰਘ ਬਾਦਲ ਦੀ ਕੋਈ ਦੇਣ ਨਹੀਂ
NEXT STORY