ਅਬੋਹਰ (ਸੁਨੀਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਸੈਸ਼ਨ ਜੱਜ ਅਵਤਾਰ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰੁਚੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਉਪ ਮੰਡਲ ਮੈਜਿਸਟ੍ਰੇਟ ਸਤੀਸ਼ ਸ਼ਰਮਾ ਦੀ ਅਗਵਾਈ ਹੇਠ 14 ਦਸੰਬਰ ਨੂੰ ਅਬੋਹਰ ਦੀਆਂ ਵੱਖ-ਵੱਖ ਅਦਾਲਤਾਂ ਵਿਚ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿਸ 'ਚ ਵੱਖ-ਵੱਖ ਅਦਾਲਤੀ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਵੇਗਾ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਸਿੱਧੂ, ਸਕੱਤਰ ਗੌਰੀ ਸ਼ੰਕਰ ਮੱਕੜ, ਜੁਆਇੰਟ ਸਕੱਤਰ ਦਿਨੇਸ਼ ਰਾਜੋਰਾ, ਖਜ਼ਾਨਚੀ ਰਜਿੰਦਰ ਕਾਂਟੀਵਾਲ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਲੋਕ ਅਦਾਲਤਾਂ ਦਾ ਭਰਪੂਰ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਮਾਮਲਿਆਂ ਨੂੰ ਕਿਸੇ ਵੀ ਹੋਰ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿਚ ਕੇਸਾਂ ਦਾ ਨਿਪਟਾਰਾ ਕਰਨ ਨਾਲ ਨਾ ਸਿਰਫ਼ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਸਗੋਂ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਦਾਲਤਾਂ ਵਿਚ ਲਗਾਤਾਰ ਵੱਧਦੇ ਕੰਮ ਦੇ ਬੋਝ ਨੂੰ ਘਟਾਉਣ ਅਤੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਵਧਾਉਣ ਦੇ ਉਦੇਸ਼ ਨਾਲ ਨਿਆਂਪਾਲਿਕਾ ਵੱਲੋਂ ਸਮੇਂ-ਸਮੇਂ ’ਤੇ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ। ਲੋਕ ਅਦਾਲਤਾਂ ਦੌਰਾਨ ਲੱਖਾਂ ਲੋਕਾਂ ਨੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਦੇ ਚਾਹਵਾਨ ਇਲਾਕਾ ਨਿਵਾਸੀ ਸਬੰਧਿਤ ਜੱਜ ਜਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੂੰ ਲਿਖ਼ਤੀ ਦਰਖ਼ਾਸਤ ਦੇ ਸਕਦੇ ਹਨ।
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
NEXT STORY