ਲੁਧਿਆਣਾ (ਅਭਿਸ਼ੇਕ) : ਸਪੈਸ਼ਲ ਟਾਸਕ ਫੋਰਸ ਨੇ ਲੋਕ ਇਨਸਾਫ ਪਾਰਟੀ ਦੇ ਆਗੂ ਰਵਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਦੋ ਨਸ਼ਾ ਸਮੱਗਲਰਾਂ ਦੀ ਨਿਸ਼ਾਨਦੇਹੀ 'ਤੇ ਹੋਈ ਹੈ। ਦੋਸ਼ੀ ਰਵਿੰਦਰ ਸਿੰਘ ਵਾਰਡ ਨੰਬਰ 48 ਤੋਂ ਲੋਕ ਇਨਸਾਫ ਪਾਰਟੀ ਵਲੋਂ ਨਗਰ-ਨਿਗਮ ਚੋਣ ਲੜਿਆ ਸੀ ਅਤੇ ਹਾਰ ਗਿਆ ਸੀ। ਐੱਸ. ਟੀ. ਐੱਫ. ਇੰਚਾਰਜ ਮੁਤਾਬਕ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹਾਲਾਂਕਿ ਇਸ ਗ੍ਰਿਫਤਾਰੀ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਰਵਿੰਦਰ ਸਿੰਘ ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ ਪਰ ਵਿਰੋਧੀ ਇਸ ਨੂੰ ਮਹਿਜ਼ ਬੈਂਸ ਦਾ ਡਰਾਮਾ ਦੱਸ ਰਹੇ ਹਨ।
ਭਾਵੇਂ ਕਿ ਸਿਮਰਜੀਤ ਸਿੰਘ ਬੈਂਸ ਵਲੋਂ ਆਰੋਪੀ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ ਪਰ ਕਿਤੇ ਨਾ ਕਿਤੇ ਇਸ ਮਾਮਲੇ ਨੇ ਪਾਰਟੀ ਦੇ ਅਕਸ ਨੂੰ ਢਾਹ ਜ਼ਰੂਰ ਲਗਾਈ ਹੈ।
ਸੜਕ ਹਾਦਸੇ 'ਚ ਇਕ ਗੰਭੀਰ ਜ਼ਖਮੀ
NEXT STORY