ਅੰਮ੍ਰਿਤਸਰ (ਅਨਜਾਣ) : ਲੋਕ ਇਨਸਾਫ਼ ਪਾਰਟੀ ਦੇ ਮਾਝਾ ਇੰਚਾਰਜ ਅਮਰੀਕ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਹੋਟਲ ਮਾਹਲ ਵਿਖੇ ਹੋਈ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੇ ਸ਼ਹਿਰੀ ਯੂਥ ਪ੍ਰਧਾਨ ਕੁਲਬੀਰ ਸਿੰਘ ਦਾਸੂਵਾਲੀਆ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਝਾ ਇੰਚਾਰਜ ਅਮਰੀਕ ਸਿੰਘ ਵਰਪਾਲ ਤੇ ਮਾਝਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ ਨੇ ਦੱਸਿਆ ਕਿ ਇਹ ਮੀਟਿੰਗ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਤੈਅ ਕਰਨ ਲਈ ਰੱਖੀ ਗਈ ਸੀ, ਜਿਸ ਦੌਰਾਨ ਵੱਖ-ਵੱਖ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਦੇ ਨਾਲ ਹੀ ਯੂਥ ਦੇ ਸ਼ਹਿਰੀ ਪ੍ਰਧਾਨ ਦਾਸੂਵਾਲੀਆ ਨੂੰ ਅਹੁਦੇ ਤੋਂ ਹਟਾਇਆਂ ਗਿਆ ਕਿਉਂਕਿ ਉਹ ਲੰਮੇ ਸਮੇਂ ਤੋਂ ਪਾਰਟੀ ਦੀਆਂ ਬਹੁਤ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਨਹੀਂ ਲੈ ਰਹੇ ਸਨ ਤੇ ਨਾ ਹੀ ਆਪਣੀ ਕਿਸੇ ਜ਼ਿੰਮੇਵਾਰੀ ਨੂੰ ਨਿਭਾ ਰਹੇ ਸਨ। ਇਸ ਮੌਕੇ ਹਲਕਾ ਪੂਰਬੀ ਇੰਚਾਰਜ ਸੁਰਜੂ ਦੀਕਸ਼ਿਤ, ਸ਼ੈਲਿੰਦਰ ਸਿੰਘ ਸ਼ੈਲੀ, ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ, ਭਰਪੂਰ ਸਿੰਘ ਮਹਿਣੀਆਂ, ਜਸਬੀਰ ਸਿੰਘ, ਲਾਭ ਸਿੰਘ ਤੇ ਹੋਰ ਵੀ ਆਗੂ ਮੌਜੂਦ ਸਨ।
ਫਰੀਦਕੋਟ ’ਚ ਸ਼ਰੇਆਮ ਗੁੰਡਾਗਰਦੀ, ਕੁੱਝ ਮੁੰਡਿਆਂ ਵਲੋਂ ਵਿਦਿਆਰਥੀ ’ਤੇ ਰਾਡਾਂ ਨਾਲ ਕੀਤਾ ਹਮਲਾ (ਤਸਵੀਰਾਂ)
NEXT STORY