ਲੁਧਿਆਣਾ (ਨਰਿੰਦਰ ਮਹਿੰਦਰੂ) : ਸੂਬੇ ਭਰ 'ਚ ਪਾਣੀ ਨੂੰ ਕੇ ਮੁਹਿੰਮ ਚਲਾਉਣ ਵਾਲੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਉਸ ਵੇਲੇ ਹੋਰ ਵੀ ਬਲ ਮਿਲਿਆ ਜਦੋਂ ਪੰਜਾਬ ਕਾਂਗਰਸ ਦੇ ਯੂਥ ਸੈੱਲ ਦੇ ਸੂਬਾ ਪ੍ਰਧਾਨ ਤਲਵਿੰਦਰ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਲੋਕ ਇਨਸਾਫ ਪਾਰਟੀ 'ਚ ਸ਼ਾਮਲ ਹੋ ਗਏ। ਇਸ ਦੌਰਾਨ ਸਿਮਰਜੀਤ ਬੈਂਸ ਨੇ ਸਾਰਿਆਂ ਦਾ ਪਾਰਟੀ 'ਚ ਸਵਾਗਤ ਕੀਤਾ ਅਤੇ ਬਣਦਾ ਮਾਣ ਸਨਮਾਨ ਦੇਣ ਦੀ ਗੱਲ ਆਖੀ। ਬੈਂਸ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ।
ਪੰਜਾਬ ਦੇ ਹਾਲਾਤ ਨੂੰ ਲੈ ਕੇ ਵਿਧਾਇਕ ਸਿਮਰਜੀਤ ਬੈਂਸ ਨੇ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਹੈ। ਪੰਜਾਬ ਵਿਚ ਨਸ਼ੇ ਕਾਰਨ ਆਏ ਦਿਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ 'ਤੇ ਬੋਲਦਿਆਂ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਹੱਥ 'ਚ ਲੈ ਕੇ ਚਾਰ ਹਫਤਿਆਂ 'ਚ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ ਪਰ ਸੱਚਾਈ ਤਾਂ ਇਹ ਹੈ ਕਿ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ 'ਚ ਵੀ ਨਸ਼ਾ ਵਿੱਕ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ।
ਪਿਆਰ 'ਚ ਅੰਨ੍ਹੇ ਹੋਏ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਫੇਸਬੁੱਕ 'ਤੇ ਕੀਤਾ ਖੁਲਾਸਾ (ਤਸਵੀਰਾਂ)
NEXT STORY