ਜਲੰਧਰ (ਵੈੱਬਡੈਸਕ) ਲੋਕ ਸਭਾ ਚੋਣਾਂ 'ਚ ਪਟਿਆਲਾ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਵਾਲੀ ਮਹਾਰਾਣੀ ਪਰਨੀਤ ਕੌਰ ਅੱਜ 17ਵੀ ਲੋਕ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਸੰਸਦ ਸੈਸ਼ਨ 'ਚ ਹਿੱਸਾ ਲੈਣ ਪਹੁੰਚੀ। ਪਰਨੀਤ ਕੌਰ ਜਦੋਂ ਹੀ ਲੋਕ ਸਭਾ ਦੀਆਂ ਪੌੜੀਆਂ ਚੜਨ ਲੱਗੀ ਤਾਂ ਉਨ੍ਹਾਂ ਨੇ ਆਪਣੀ ਇਸ ਤਸਵੀਰ ਖਿਚਵਾਈ ਅਤੇ ਇਹ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੀਆਂ ਪਟਿਆਲਾ ਨਿਵਾਸੀਆਂ ਦਾ ਧੰਨਵਾਦ ਕੀਤਾ। ਆਪਣੀ ਪੋਸਟ 'ਚ ਉਨ੍ਹਾਂ ਨੇ ਲਿਖਿਆ ਕਿ ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਪਟਿਆਲੇ ਦੇ ਲੋਕਾਂ ਨੇ ਮੈਨੂੰ ਸੰਸਦ 'ਚ ਜਾਣ 'ਚ ਚੌਥੀ ਵਾਰ ਚੁਣਿਆ। ਮੈਂ ਸਾਰੇ ਪਟਿਆਲਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹਾਂ।

ਉਨ੍ਹਾਂ ਲਿਖਿਆ ਕਿ ਸੰਸਦੀ ਹਲਕੇ ਪਟਿਆਲਾ 'ਚ ਬਹੁਤ ਸਾਰੇ ਕੰਮ ਅਜਿਹੇ ਪਏ ਹਨ ਜਿਨ੍ਹਾਂ ਨੂੰ ਕਰਨ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਕੰਮਾਂ ਨੂੰ ਕਰਨ ਵੱਲ ਮੈਂ ਪੂਰਾ ਧਿਆਨ ਦੇਵਾਂਗੀ ਅਤੇ ਇਸ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਵੀ ਪੂਰੀ ਤਰ੍ਹਾਂ ਸਾਹਮਣਾ ਕਰਾਂਗੀ।
ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਨਾਲ 3 ਲੋਕਾਂ ਦੀ ਮੌਤ
NEXT STORY