ਜਲੰਧਰ (ਸੁਧੀਰ)- ਲੋਕ ਸਭਾ ਜ਼ਿਮਨੀ ਚੋਣਾਂ ਨੇੜੇ ਆਉਂਦੇ ਹੀ ਕਮਿਸ਼ਨਰੇਟ ਪੁਲਸ ਨੇ ਵੀ ਸ਼ਹਿਰ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ਹਿਰ ’ਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕ ਸਭਾ ਜ਼ਿਮਨੀ ਚੋਣ ਨੂੰ ਸ਼ਾਂਤੀ ਮਈ ਢੰਗ ਨਾਲ ਕਰਵਾਉਣ ਅਤੇ ਸ਼ਹਿਰ ’ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਹਿਰ ’ਚ ਪੈਰਾ-ਮਿਲਟਰੀ ਫੋਰਸ ਦੀਆਂ ਕਰੀਬ 25 ਕੰਪਨੀਆਂ ਪਹੁੰਚ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਲੋਕ ਸਭਾ ਜ਼ਿਮਨੀ ਚੋਣ ਕਾਰਨ ਸ਼ਹਿਰ ’ਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੈਰਾ-ਮਿਲਟਰੀ ਫੋਰਸ ਦੀ 25 ਕੰਪਨੀਆਂ ਨੂੰ ਸ਼ਹਿਰ ’ਚ ਵਿਸ਼ੇਸ਼ ਰੂਪ ਨਾਲ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਲਾਅ ਐਂਡ ਆਰਡਰ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਦੇ ਨਜ਼ਦੀਕ ਆਉਂਦੇ ਹੀ ਪੈਰਾ-ਮਿਲਟਰੀ ਫੋਰਸ ਦੇ ਅਧਿਕਾਰੀਆਂ ਅਤੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਦੇ ਨਾਲ ਜੁਆਇੰਟ ਮੀਟਿੰਗ ਕਰ ਉਨ੍ਹਾਂ ਨੂੰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪਤਨੀ ਦੇ ਦਿਹਾਂਤ ਮਗਰੋਂ ਪ੍ਰਕਾਸ਼ ਸਿੰਘ ਬਾਦਲ ਨੇ ਕੈਂਸਰ ਖ਼ਿਲਾਫ਼ ਛੇੜੀ ਸੀ ਜੰਗ, ਲਿਆ ਸੀ ਇਹ ਅਹਿਮ ਫ਼ੈਸਲਾ
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਪੈਰਾ-ਮਿਲਟਰੀ ਫੋਰਸ ਦੇ ਨਾਲ ਕਮਿਸ਼ਨਰੇਟ ਪੁਲਸ ਦੇ ਅਧਿਕਾਰੀ ਅਤੇ ਪੁਲਸ ਮੁਲਾਜ਼ਮ ਵੀ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਕਰੀਬ 45 ਥਾਵਾਂ ’ਤੇ ਕਮਿਸ਼ਨਰੇਟ ਪੁਲਸ ਵੱਲੋਂ ਲੋਕੇਸ਼ਨ ਬਦਲ ਬਦਲ ਕੇ ਨਾਕੇਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਨਾਕਿਆਂ ਤੋਂ ਲੰਘਣ ਵਾਲੇ ਵਾਹਨਾਂ ਤੇ ਸ਼ੱਕੀ ਲੋਕਾਂ ਦੀ ਤਲਾਸ਼ੀ ਲੈਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੇ ਮਦੇਨਜ਼ਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਸ ਨੂੰ ਵੀ ਰਾਤ ਸੀਲ ਕਰਨ ਅਤੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਉਨ੍ਹਾਂ ਨੂੰ ਸ਼ਹਿਰ ’ਚ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਨੂੰ ਕੁੱਲ 2 ਹਿੱਸਿਆਂ ’ਚ ਵੰਡਿਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੀ ਅਧਿਕਾਰੀਆਂ ਦੀ ਸੁਖੀਜਨ ਕਾਰਨ ਪੈਰਾ-ਮਿਲਟਰੀ ਫੋਰਸ ਦੇ ਜਵਾਨ ਰੋਜ਼ਾਨਾ ਸ਼ਹਿਰ ’ਚ ਵੱਖ-ਵੱਖ ਹਿੱਸਿਆਂ ’ਚ ਫਲੈਗ ਮਾਰਚ ਕੱਢਣਗੇ। ਇਸ ਦੇ ਨਾਲ ਹੀ ਫਲੈਗ ਮਾਰਚ ਦੌਰਾਨ ਸ਼ੱਕੀਆਂ ’ਤੇ ਨਕੇਲ ਕੱਸਣ ਉਨ੍ਹਾਂ ’ਤੇ ਸਖਤ ਕਾਰਵਾਈ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਨਾਈਟ ਡੈਮੀਨੇਸ਼ਨ ਨੂੰ ਵੀ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸੀ. ਪੀ. ਚਾਹਲ ਨੇ ਦੱਸਿਆ ਕਿ ਨਾਈਟ ਡੈਮੀਨੇਸ਼ਨ ਦੌਰਾਨ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਆਪਣੇ ਆਪਣੇ ਏਰੀਏ ’ਚ ਰਾਤ ਖ਼ੁਦ ਫੀਲਡ ’ਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ, ਜਦਕਿ ਰਾਤ ਨੂੰ ਸ਼ਹਿਰ ’ਚ ਸਰਪ੍ਰਾਈਜ਼ ਚੈਕਿੰਗ ਲਈ ਉਹ ਖ਼ੁਦ ਫੀਲਡ ’ਚ ਨਿਕਲ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਸਾਫ ਕਿਹਾ ਕਿ ਡਿਊਟੀ ’ਚ ਲਾਪ੍ਰਵਾਹੀ ਵਰਤਣ ਵਾਲਾ ਐਂਡ ਆਰਡਰ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਪ੍ਰਗਟਾਇਆ ਦੁੱਖ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹਰਕ੍ਰਿਸ਼ਨ ਸਿੰਘ ਦੇ ਘਰ ਪੁੱਜੇ CM ਮਾਨ, ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
NEXT STORY