ਤਰਨਤਾਰਨ : ਅਕਾਲੀ ਦਲ ਟਕਸਾਲੀ ਵਲੋਂ ਲੋਕ ਸਭਾ ਹਲਕਾ ਸੰਗਰੂਰ ਸੀਟ ਤੋਂ ਭਗਵੰਤ ਮਾਨ ਦੇ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਅੱਜ ਪਿੰਡ ਬ੍ਰਹਮਪੁਰਾ, ਤਰਨ ਤਾਰਨ ਵਿਖੇ ਹੋਈ ਕੋਰ ਕਮੇਟੀ ਦੀ ਬੈਠਕ ਵਿਚ ਲਿਆ ਗਿਆ। ਦੱਸਣਯੋਗ ਹੈ ਕਿ ਟਕਸਾਲੀਆਂ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 3 ਹਲਕਿਆਂ 'ਤੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਅਕਾਲੀ ਦਲ ਟਕਸਾਲੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਖਡੂਰ ਸਾਹਿਬ ਸੀਟ 'ਤੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਖਡੂਰ ਸਾਹਿਬ ਤੋਂ ਜਨਰਲ ਜੇ. ਜੇ. ਸਿੰਘ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਬੀਰ ਦਵਿੰਦਰ ਸਿੰਘ ਨੂੰ ਪਾਰਟੀ ਵਲੋਂ ਮੈਦਾਨ ਵਿਚ ਉਤਾਰਿਆ ਗਿਆ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੰਗਰੂਰ ਸੀਟ 'ਤੇ ਹੁਣ ਤਕ ਸਿਰਫ ਆਮ ਆਦਮੀ ਪਾਰਟੀ ਵਲੋਂ ਹੀ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਕਾਂਗਰਸ ਅਤੇ ਅਕਾਲੀ ਦਲ ਨੇ ਅਜੇ ਤਕ ਪੱਤੇ ਸ਼ੋਅ ਨਹੀਂ ਕੀਤੇ ਹਨ।
ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ
NEXT STORY