ਲੁਧਿਆਣਾ (ਵੈੱਬ ਡੈਸਕ): ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਸੀਟ ਫ਼ਤਿਹ ਕਰ ਕੇ ਪਾਰਟੀ ਦਾ ਕਿਲ੍ਹਾ ਕਾਇਮ ਰੱਖਣ ਵਿਚ ਕਾਮਯਾਬ ਹੋਏ ਹਨ। ਰਾਜਾ ਵੜਿੰਗ ਨੇ 20 ਹਜ਼ਾਰ ਤੋਂ ਵੱਧ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੂਜੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਰਹੇ ਹਨ।
20 ਹਜ਼ਾਰ ਦੀ ਲੀਡ ਨਾਲ ਜਿੱਤੇ ਰਾਜਾ ਵੜਿੰਗ
ਅਮਰਿੰਦਰ ਸਿੰਘ ਰਾਜਾ ਵੜਿੰਗ (ਕਾਂਗਰਸ) - 322224
ਰਵਨੀਤ ਸਿੰਘ ਬਿੱਟੂ (ਭਾਜਪਾ) - 301282
ਅਸ਼ੋਕ ਪਰਾਸ਼ਰ ਪੱਪੀ (ਆਪ) - 237077
ਰਾਜਾ ਵੜਿੰਗ 31 ਹਜ਼ਾਰ ਵੋਟਾਂ ਨਾਲ ਅੱਗੇ
ਤਾਜ਼ਾ ਰੁਝਾਨਾਂ ਮੁਤਾਬਕ ਰਾਜਾ ਵੜਿੰਗ 31 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਰਾਜਾ ਵੜਿੰਗ ਨੂੰ 144915 ਅਤੇ ਰਵਨੀਤ ਸਿੰਘ ਬਿੱਟੂ 114830 ਵੋਟਾਂ ਹਾਸਲ ਕਰ ਚੁੱਕੇ ਹਨ, ਜਦਕਿ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ 104289 ਵੋਟਾਂ ਨਾਲ ਤੀਜੇ ਨੰਬਰ 'ਤੇ ਹਨ।
ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25 ਹਜ਼ਾਰ ਵੋਟਾਂ ਨਾਲ ਅੱਗੇ
ਹੁਣ ਤਕ ਦੇ ਰੁਝਾਨਾਂ ਮੁਤਾਬਕ ਰਾਜਾ ਵੜਿੰਗ 25 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਰਾਜਾ ਵੜਿੰਗ ਨੂੰ 117506 ਅਤੇ ਰਵਨੀਤ ਸਿੰਘ ਬਿੱਟੂ 91864 ਵੋਟਾਂ ਹਾਸਲ ਕਰ ਚੁੱਕੇ ਹਨ, ਜਦਕਿ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ 84622 ਵੋਟਾਂ ਨਾਲ ਤੀਜੇ ਨੰਬਰ 'ਤੇ ਹਨ।
ਲੁਧਿਆਣਾ 'ਚ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 18 ਹਜ਼ਾਰ ਵੋਟਾਂ ਨਾਲ ਅੱਗੇ
ਹੁਣ ਤਕ ਦੇ ਰੁਝਾਨਾਂ ਮੁਤਾਬਕ ਰਾਜਾ ਵੜਿੰਗ 18 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਰਾਜਾ ਵੜਿੰਗ ਨੂੰ 92171 ਅਤੇ ਰਵਨੀਤ ਸਿੰਘ ਬਿੱਟੂ 74145 ਵੋਟਾਂ ਹਾਸਲ ਕਰ ਚੁੱਕੇ ਹਨ, ਜਦਕਿ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ 66849 ਵੋਟਾਂ ਨਾਲ ਤੀਜੇ ਨੰਬਰ 'ਤੇ ਹਨ।
ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਲੀਡ ਬਰਕਰਾਰ
ਹੁਣ ਤਕ ਦੇ ਰੁਝਾਨਾਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ ਹੁਣ ਤਕ 55649, ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ 51779 ਅਤੇ ਅਸ਼ੋਕ ਪਰਾਸ਼ਰ ਪੱਪੀ 39484 ਹਾਸਲ ਕਰ ਸਕੇ ਹਨ।
ਰਾਜਾ ਵੜਿੰਗ ਦੀ ਲੀਡ 6 ਹਜ਼ਾਰ ਦੇ ਕਰੀਬ
ਹੁਣ ਤਕ ਦੇ ਰੁਝਾਨਾਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 5958 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ 'ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਚੱਲ ਰਹੇ ਹਨ।
9 ਵਜੇ ਤਕ ਰਾਜਾ ਵੜਿੰਗ ਕਰ ਰਹੇ ਲੀਡ
ਪ੍ਰਸ਼ਾਸਨ ਵੱਲੋਂ ਜਾਰੀ 9 ਵਜੇ ਤਕ ਦੇ ਅੰਕੜਿਆਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 825 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ 'ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਚੱਲ ਰਹੇ ਹਨ।
ਪਹਿਲੇ ਰੁਝਾਨਾਂ 'ਚ ਇੱਥੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅੱਗੇ ਚੱਲ ਰਹੇ ਸਨ, ਪਰ ਹੁਣ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅੱਗੇ ਨਿਕਲ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਸਿਆਸੀ ਸਰਗਰਮੀਆਂ 'ਚ ਸ਼ਾਮਲ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਐਕਸ਼ਨ! ਫੇਸਬੁੱਕ ਪੋਸਟ ਵੇਖ ਕੀਤਾ ਸਸਪੈਂਡ
ਲੁਧਿਆਣਾ ਲੋਕ ਸਭਾ ਹਲਕਾ ਚੋਣ ਕਮਿਸ਼ਨ ਦੇ ਹਲਕਿਆਂ ਦੀ ਸੂਚੀ 'ਚ 7ਵੇਂ ਨੰਬਰ 'ਤੇ ਆਉਂਦਾ ਹੈ। ਜੇਕਰ ਪਿਛਲੇ 5 ਸਾਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸੀਟ 'ਤੇ ਕਾਂਗਰਸ ਦਾ ਦਬਦਬਾ ਰਿਹਾ ਹੈ। 1999 ਤੋਂ ਬਾਅਦ ਹੁਣ ਤੱਕ ਹੋਈਆਂ 5 ਲੋਕ ਸਭਾ ਚੋਣਾਂ ਦੌਰਾਨ ਇੱਥੇ 4 ਵਾਰ ਕਾਂਗਰਸ ਜਿੱਤ ਹਾਸਲ ਕਰ ਚੁੱਕੀ ਹੈ, ਜਦੋਂ ਕਿ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ। 2 ਵਾਰ ਤਾਂ ਇੱਥੋਂ ਕਾਂਗਰਸ ਛੱਡ ਕੇ ਭਾਜਪਾ 'ਚ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਹੀ ਲੋਕ ਸਭਾ ਚੋਣ ਜਿੱਤ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90,053 ਵੋਟਾਂ ਕੀਤੀਆਂ ਹਾਸਲ
NEXT STORY