ਚੰਡੀਗੜ੍ਹ : ਆਮ ਆਦਮੀ ਪਾਰਟੀ 'ਚੋਂ ਮੁਅੱਤਲ ਚੱਲ ਰਹੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਆਜ਼ਾਦ ਤੌਰ 'ਤੇ ਲੋਕ ਸਭਾ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਖਾਲਸਾ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਨਹੀਂ ਹੋ ਸਕਦੇ ਪਰ ਆਉਣ ਵਾਲੇ ਸਮੇਂ ਅਤੇ ਹਾਲਾਤ ਦੇ ਮੁਤਾਬਕ ਉਹ ਆਜ਼ਾਦ ਚੋਣ ਲੜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਾਰਟੀ ਤੋਂ ਬਾਗੀ ਨਹੀਂ ਹੋਏ, ਸਗੋਂ ਪਾਰਟੀ ਖੁਦ ਉਨ੍ਹਾਂ ਨਾਲ ਬਾਗੀ ਹੋ ਗਈ ਸੀ।
ਖਾਲਸਾ ਨੇ ਕਿਹਾ ਕਿ ਆਪਣੀਆਂ ਇਨ੍ਹਾਂ ਨੀਤੀਆਂ ਕਾਰਨ ਹੀ ਅੱਜ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਰੇ ਵਿਚ ਹੈ।ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਸ ਤੋਂ ਉਲਟ ਕਰਦੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਸਿੱਖਾਂ ਦਾ ਕਤਲੇਆਮ ਕੀਤਾ, ਇਸ ਲਈ ਉਨ੍ਹਾਂ ਨਾਲ ਖੜ੍ਹੇ ਹੋਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ, ਇਸ ਲਈ ਉਹ ਆਜ਼ਾਦ ਚੋਣ ਲੜ ਸਕਦੇ ਹਨ।
ਪੰਜਾਬ 'ਚੋਂ ਪਹਿਲਾਂ ਨਾਲੋਂ ਨਸ਼ਾ ਘਟਿਆ : ਉਮਰਾ ਨੰਗਲ
NEXT STORY