ਬਠਿੰਡਾ (ਅਮਿਤ ਸ਼ਰਮਾ) : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਕਾਂਗਰਸ ਵਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਝੂਠ ਦਾ ਪੁਲਿੰਦਾ ਕਰਾਰ ਦਿੱਤਾ ਹੈ। ਬਠਿੰਡਾ 'ਚ ਚੋਣ ਪ੍ਰਚਾਰ ਲਈ ਪੁੱਜੇ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕਰਦੀ ਹੈ। ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਜਨਤਾ ਨਾਲ ਝੂਠ ਬੋਲਿਆ ਗਿਆ ਸੀ, ਉਹੀ ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਰ ਰਹੇ ਹਨ।
ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਹ ਆਪਣੇ ਮੈਨੀਫੈਸਟੋ ਦਾ ਐਫੀਡੇਵਿਟ ਬਣਾ ਕੇ ਚੋਣ ਕਮਿਸ਼ਨ ਨੂੰ ਦੇਣਗੇ। ਖਹਿਰਾ ਨੇ ਪਾਰਟੀਆਂ ਵਲੋਂ ਜਾਰੀ ਕੀਤੇ ਜਾਂਦੇ ਮੈਨੀਫੈਸਟੋ ਨੂੰ ਕਾਨੂੰਨੀ ਰੂਪ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਚੋਣ ਮੈਨੀਫੈਸਟੋ ਵਿਚ ਵੱਡੇ ਵੱਡੇ ਵਾਅਦੇ ਤਾਂ ਕਰਦੀਆਂ ਹਨ ਪਰ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਇਸ ਲਈ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ, ਜਿਹੜੀ ਪਾਰਟੀ ਇਸ ਨੂੰ ਪੂਰਾ ਨਹੀਂ ਕਰਦੀ ਉਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ।
ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸੁਣੋ ਸੰਤੋਖ ਚੌਧਰੀ ਦਾ ਬਿਆਨ (ਵੀਡੀਓ)
NEXT STORY