ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਸੰਗਰੂਰ ਤੋਂ ਪ੍ਰਧਾਨ ਦਲਬੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਜ਼ਿਲ੍ਹਾ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਿਤ ਕਾਂਗਰਸ ਦੇ ਸੂਬਾਈ ਆਗੂ ਅੰਮ੍ਰਿਤ ਬਰਾੜ ਕਾਂਝਲਾ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਤੋਂ ਬਤੌਰ ਹਲਕਾ ਇੰਚਾਰਜ ਲੱਗਣ ਲਈ ਕਾਂਗਰਸ ਪਾਰਟੀ ਦੀ ਹਾਈਕਮਾਨ ਨੂੰ ਆਪਣਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਅੰਮ੍ਰਿਤ ਬਰਾੜ ਕਾਂਝਲਾ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਮੈਂਬਰ ਲੋਕ ਸਭਾ ਹਲਕਾ ਸੰਗਰੂਰ ਵਿਜੈਇੰਦਰ ਸਿੰਗਲਾ ਦੇ ਕਾਫੀ ਨਜ਼ਦੀਕ ਅਤੇ ਉਨ੍ਹਾਂ ਦੇ ਵਿਸ਼ਵਾਸ ਪਾਤਰਾਂ ਵਿੱਚੋਂ ਮੰਨੇ ਜਾਂਦੇ ਹਨ। ਅੰਮ੍ਰਿਤ ਬਰਾੜ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ ਅਤੇ ਵਿਜੈਇੰਦਰ ਸਿੰਗਲਾ ਦੇ ਬਤੌਰ ਕੈਬਨਿਟ ਮੰਤਰੀ ਅਤੇ ਲੋਕ ਸਭਾ ਮੈਂਬਰ ਹੁੰਦੇ ਹੋਏ ਵਿਧਾਨ ਸਭਾ ਹਲਕਾ ਧੂਰੀ ਅੰਦਰ ਉਨ੍ਹਾਂ ਬਹੁਤ ਕੰਮ ਕਰਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਪਰ ਹੁਣ ਦਲਵੀਰ ਸਿੰਘ ਗੋਲਡੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਵਿਧਾਨ ਸਭਾ ਹਲਕਾ ਧੂਰੀ ਅੰਦਰ ਉਹ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੁੰਦੇ ਹਨ।
ਇਸ ਕਰਕੇ ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਧੂਰੀ 'ਚ ਬਤੌਰ ਇੰਚਾਰਜ ਕੰਮ ਕਰਨ ਲਈ ਜ਼ਿੰਮੇਵਾਰੀ ਸੌਂਪੀ ਜਾਵੇ। ਅੰਮ੍ਰਿਤ ਬਰਾੜ ਵੱਲੋਂ ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ ਜੋ ਕਿ ਕਾਫੀ ਲੋਕਾਂ ਵੱਲੋਂ ਇਸ ਨੂੰ ਸ਼ੇਅਰ ਵੀ ਕੀਤਾ ਜਾ ਰਹੀ ਹੈ।
ਲੋਕ ਸਭਾ ਚੋਣਾਂ: "ਪੱਪੀ, ਬਿੱਟੂ, ਰਿੰਕੂ, ਚੰਨੀ..." ਅੱਜ ਵੀ ਬਚਪਨ ਦੇ ਨਾਂ ਨਾਲ ਮਸ਼ਹੂਰ ਹਨ ਇਹ ਵੱਡੇ ਲੀਡਰ
NEXT STORY