ਫਤਿਹਗੜ੍ਹ ਸਾਹਿਬ (ਵੈੱਬ ਡੈਸਕ, ਵਿਪਨ ਬੀਜਾ) : ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ 'ਚ ਆਮ ਆਦਮੀ ਪਾਰਟੀ ਭੰਬਲ-ਭੂਸੇ 'ਚ ਪਈ ਨਜ਼ਰ ਆ ਰਹੀ ਹੈ। ਪਾਰਟੀ ਫਤਿਹਗੜ੍ਹ ਸਾਹਿਬ 'ਚੋਂ ਮੁੜ ਉਮੀਦਵਾਰ ਬਦਲਣ ਦੀ ਤਿਆਰੀ 'ਚ ਹੈ। ਸੂਤਰਾਂ ਮੁਤਾਬਕ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨਦੀਪ ਸਿੰਘ ਦੂਲੋ ਨੂੰ ਪਾਰਟੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਣ ਜਾ ਰਹੀ ਹੈ। ਇੰਨਾ ਹੀ ਨਹੀਂ ਤਿਆਰੀਆਂ ਤਾਂ ਇਹ ਹਨ ਕਿ ਪਾਰਟੀ ਬਨਦੀਪ ਦੂਲੋ ਦੇ ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾਉਣ ਜਾ ਰਹੀ ਹੈ। ਬਨਦੀਪ ਦੂਲੋ ਨੇ ਐਤਵਾਰ ਨੂੰ ਪਹਿਲਾਂ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਅਤੇ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਫਤਿਹਗੜ੍ਹ ਸਾਹਿਬ ਤੋਂ 'ਆਪ' ਨੇ ਸਭ ਤੋਂ ਪਹਿਲਾਂ ਬਲਜਿੰਦਰ ਸਿੰਘ ਚੌਂਦਾ ਨੂੰ ਉਮੀਦਵਾਰ ਐਲਾਨਿਆ ਸੀ ਅਤੇ ਚੌਂਦਾ ਨੇ ਜੰਗੀ ਪੱਧਰ 'ਤੇ ਚੋਣ ਸਰਗਰਮੀਆਂ ਵੀ ਵਿੱਢੀਆਂ ਹੋਈਆਂ ਸਨ, ਫਿਰ ਪਾਰਟੀ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਨੂੰ ਪਾਰਟੀ 'ਚ ਸ਼ਾਮਲ ਕੀਤਾ ਤਾਂ ਸ਼ਾਮਲ ਕਰਦਿਆਂ ਹੀ ਫਤਿਹਗੜ੍ਹ ਸਾਹਿਬ ਤੋਂ ਚੌਂਦਾ ਦੀ ਜਗ੍ਹਾ ਉਮੀਦਵਾਰ ਐਲਾਨ ਦਿੱਤਾ। ਹੁਣ ਤੀਜੀ ਵਾਰ ਫਿਰ ਪਾਰਟੀ ਹਰਬੰਸ ਕੌਰ ਦੂਲੋ ਦੇ ਪੁੱਤਰ ਬਨਦੀਪ ਸਿੰਘ ਦੂਲੋ ਨੂੰ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਾਉਣ ਜਾ ਰਹੀ ਹੈ।
ਗੁਰਦਾਸਪੁਰ 'ਚ ਗਰਜੇ ਸੰਨੀ ਦਿਓਲ (ਵੀਡੀਓ)
NEXT STORY