ਸੰਗਰੂਰ (ਵਿਵੇਕ ਸਿੰਧਵਾਨੀ,ਪ੍ਰਵੀਨ) : ਦੇਸ਼ ਦੀ 17ਵੀਂ ਲੋਕ ਸਭਾ ਦੀ ਚੋਣ ਲਈ ਹਰ ਹਲਕੇ ਤੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਜੇਤੂ ਉਮੀਦਵਾਰ ਤਲਾਸ਼ ਰਹੀਆਂ ਹਨ। ਹੁਣ ਤੱਕ ਜਿਹੜੇ ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਹਨ । ਉਹ ਇਕ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਤੇ ਆਮ ਆਦਮੀ ਪਾਰਟੀ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਸੰਗਰੂਰ ਪਾਰਲੀਮੈਂਟ ਹਲਕੇ ਤੋਂ ਬਤੌਰ ਉਮੀਦਵਾਰ ਐਲਾਨ ਚੁੱਕੇ ਹਨ।
ਇਸ ਤਰਾਂ ਹੁਣ ਤੱਕ ਇਹ ਤਾਂ ਸਪੱਸ਼ਟ ਹੋ ਗਿਆ ਹੈ ਕਿ ਚੋਣ ਮੈਦਾਨ ਵਿਚ ਦੋਵੇਂ ਮਾਨ ਤਾਂ ਇਕ ਦੂਸਰੇ ਨਾਲ ਟਕਰਾਉਣਗੇ ਹੀ, ਜਿਥੋਂ ਤੱਕ ਆਮ ਆਦਮੀ ਪਾਰਟੀ ਦੇ ਆਗੂ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦਾ ਸਵਾਲ ਹੈ, ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਭਖਾ ਰੱਖੀ ਹੈ ਤੇ ਉਹ ਇਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ ਪਾਰਲੀਮੈਂਟ ਅੰਦਰ ਮੁੱਦੇ ਉਠਾਏ ਹਨ ਤੇ ਇਲਾਕੇ ਦੇ ਵਿਕਾਸ ਲਈ ਮਿਲਿਆ ਪੈਸਾ ਵੰਡਿਆ ਹੈ। ਉਨ੍ਹਾਂ ਨੂੰ ਪਿਛਲੀ ਚੋਣ ਵਿਚ ਇਲਾਕੇ ਦੇ ਵੋਟਰਾਂ ਨੇ ਦੋ ਲੱਖ ਤੋਂ ਵੱਧ ਵੋਟਾਂ ਦੀ ਲੀਡ ਚੋਣ ਜਿੱਤਾਈ ਸੀ।
ਜਿਥੋਂ ਤੱਕ ਸਿਮਰਨਜੀਤ ਸਿੰਘ ਮਾਨ ਦਾ ਸਵਾਲ ਹੈ। ਉਹ ਇਸ ਇਲਾਕੇ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ ਤੇ ਉਨ੍ਹਾਂ ਦਾ ਅਕਸ ਵੀ ਸਾਫ ਸੁਥਰਾ ਰਿਹਾ ਹੈ ਤੇ ਉਨ੍ਹਾਂ ਨੇ ਵੀ ਆਪਣੇ ਸਮੇਂ ਦੌਰਾਨ ਪੂਰੀ ਇਮਾਨਦਾਰੀ ਨਾਲ ਅਖਤਿਆਰੀ ਕੋਟੇ ਦੀ ਰਕਮ ਵੰਡੀ ਸੀ । ਉਹ ਵੀ ਇਸ ਵਾਰ ਚੋਣ ਮੈਂਦਾਨ ਵਿਚ ਉਤਰਨ ਦਾ ਐਲਾਨ ਕਰ ਚੱਕੇ ਹਨ । ਉਹ ਇਸ ਗੱਲ 'ਤੇ ਟੇਕ ਰੱਖਦੇ ਹਨ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਲੋਕ ਬੇਅਦਬੀ ਮਾਮਲਿਆਂ ਕਰਕੇ ਖਫਾ ਹਨ ਤੇ ਇਸ ਦਾ ਲਾਭ ਉਹ ਉਠਾ ਸਕਣਗੇ ।ਫਿਲਹਾਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਜੇ ਤਕ ਆਪਣੇ ਪੱਤੇ ਸ਼ੋਅ ਨਹੀਂ ਕੀਤੇ ਹਨ।
ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਾਅਦ ਭਗਵੰਤ ਮਾਨ ਦਾ ਜਵਾਬ (ਵੀਡੀਓ)
NEXT STORY