ਲੁਧਿਆਣਾ (ਨਰਿੰਦਰ ਮਹਿੰਦਰੂ) : ਅਕਾਲੀ ਉਮੀਦਵਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਤੋਂ ਐਲਾਨੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ। ਗਰੇਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜਪਾਲ ਸਿੰਘ ਦਾ ਕੋਈ ਸਿਆਸੀ ਆਧਾਰ ਨਹੀਂ ਹੈ। ਗਰੇਵਾਲ ਨੇ ਕਿਹਾ ਕਿ ਪ੍ਰੋਫੈਸਰ ਤੇਜਪਾਲ ਨੂੰ ਸਿਆਸਤ 'ਚ ਫਿਲਹਾਲ ਕੋਈ ਨਹੀਂ ਜਾਣਦਾ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਜਾਣ ਬੁੱਝ ਕੇ ਅਜਿਹਾ ਉਮੀਦਵਾਰ ਉਤਾਰਿਆ ਗਿਆ ਹੈ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਇਕ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ 'ਤੇ ਹੀ ਆਮ ਆਦਮੀ ਪਾਰਟੀ ਵੱਲੋਂ ਘੱਟ ਤਜ਼ਰਬੇ ਵਾਲੇ ਉਮੀਦਵਾਰ ਨੂੰ ਮੈਦਾਨ 'ਚ ਖੜ੍ਹਾ ਕੀਤਾ ਗਿਆ ਹੈ।
ਉਧਰ ਅਕਾਲੀ ਦਲ ਟਕਸਾਲੀ ਵੱਲੋਂ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਜੇ. ਜੇ. ਸਿੰਘ ਦਾ ਨਾਂ ਵਾਪਸ ਲਏ ਜਾਣ ਨੂੰ ਲੈ ਕੇ ਵੀ ਗਰੇਵਾਲ ਨੇ ਟਕਸਾਲੀਆਂ 'ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤਾਂ ਜੇ. ਜੇ. ਸਿੰਘ ਵੱਲੋਂ ਚੋਣ ਪ੍ਰਚਾਰ ਸ਼ੁਰੂ ਵੀ ਨਹੀਂ ਸੀ ਕੀਤਾ ਗਿਆ ਕਿ ਪਹਿਲਾਂ ਹੀ ਉਸ ਦੀ ਗੱਡੀ ਨੂੰ ਲੀਹੋਂ-ਲਾਹ ਦਿੱਤੀ ਗਈ।
ਜਨਰਲ ਡਾਇਰ ਨੂੰ ਡਿਨਰ ਕਰਵਾਉਣ ਵਾਲਾ ਮਜੀਠੀਆ ਪਰਿਵਾਰ ਮੰਗੇ ਮੁਆਫੀ : ਰੰਧਾਵਾ
NEXT STORY