ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁੱਖ ਚੋਣ ਕਮਿਸ਼ਨ ਤੋਂ ਪੰਜਾਬ ਦੇ ਚੋਣ ਅਧਿਕਾਰੀ ਕਰੁਣਾ ਰਾਜੂ ਦੀ ਬਦਲੀ ਕਰਨ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਚੀਫ਼ ਇਲੈਕਟ੍ਰੋਲ ਅਫ਼ਸਰ ਕਰੁਣਾ ਰਾਜੂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਰਹਿ ਚੁੱਕੇ ਹਨ ਅਤੇ ਬਾਦਲ ਪਰਿਵਾਰ ਦੇ ਕਰੀਬੀ ਹਨ ਇਸ ਲਈ ਮੁੱਖ ਚੋਣ ਕਮਿਸ਼ਨ ਨੂੰ ਕਰੁਣਾ ਰਾਜੂ ਦੀ ਬਦਲੀ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ 'ਤੇ ਬੋਲਦੇ ਹੋਏ ਰੰਧਾਵਾ ਨੇ ਕਿਹਾ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਨਿਰਪੱਖ ਤੌਰ 'ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਸਨ ਪਰ ਅਕਾਲੀ ਦਲ ਲਗਾਤਾਰ ਈਮਾਨਦਾਰ ਅਫਸਰ 'ਤੇ ਇਲਜ਼ਾਮ ਲਗਾ ਰਿਹਾ ਸੀ। ਉਨ੍ਹਾਂ ਕਿਹਾ ਕਿ ਆਈ. ਜੀ. ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਕੀਤੀ ਸੀ।ਇਸ ਦੇ ਨਾਲ ਹੀ ਰੰਧਾਵਾ ਨੇ ਸਾਫ ਕੀਤਾ ਹੈ ਕਿ ਲੋਕ ਸਭਾ ਦੀਆਂ ਰਹਿੰਦੀਆਂ ਦੋ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।
ਵਿਸ਼ੇਸ਼ ਰਿਪੋਰਟ : ਜਦੋਂ 7 ਸਾਲ ਤੱਕ ਨਾ ਹੋਈਆਂ ‘ਪੰਜਾਬ ਵਿਧਾਨ ਸਭਾ ਦੀਆਂ ਚੋਣਾਂ’
NEXT STORY