ਹੁਸ਼ਿਆਰਪੁਰ (ਘੁੰਮਣ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਵਾਲੇ ਜ਼ਿਲਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਨਸ਼ਿਆਂ ਖਿਲਾਫ ਇਕ ਵੱਡੀ ਕਾਰਵਾਈ ਕਰਦਿਆਂ ਜਿਥੇ ਹੁਣ ਤੱਕ 2 ਕਰੋੜ 98 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਹੋਰ ਗੈਰ-ਕਾਨੂੰਨੀ ਪਦਾਰਥ ਜ਼ਬਤ ਕੀਤਾ ਗਿਆ ਹੈ, ਉਥੇ ਬੀਤੀ ਰਾਤ 1 ਲੱਖ 86 ਹਜ਼ਾਰ 750 ਮਿਲੀ ਲੀਟਰ ਨਜਾਇਜ਼ ਸ਼ਰਾਬ ਜ਼ਬਤ ਕੀਤੀ ਗਈ ਹੈ।
ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਚੋਣਾਂ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਸ਼ਰਾਬ ਦੀ ਨਜਾਇਜ਼ ਵਰਤੋਂ ਕਰਨ ਵਾਲਿਆਂ 'ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਖਿਲਾਫ ਨਾਰਕੋਟਿਕ ਸੈੱਲ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੁਸ਼ਿਆਰਪੁਰ ਜ਼ਿਲੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਆਬਕਾਰੀ ਤੇ ਕਰ ਵਿਭਾਗ ਵਲੋਂ ਵੀ ਸ਼ਰਾਬ ਦੀ ਮੂਵਮੈਂਟ ਨੂੰ ਚੈੱਕ ਕਰਨ ਲਈ ਸਪੈਸ਼ਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ 24 ਘੰਟੇ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਬਲਕ ਵਿਚ ਸੇਲ ਰੋਕਣ ਲਈ ਸ਼ਰਾਬ ਦੇ ਠੇਕਿਆਂ 'ਤੇ ਨਿਗਰਾਨੀ ਵੀ ਰੱਖੀ ਜਾ ਰਹੀ ਹੈ। ਉਨ੍ਹਾਂ ਜ਼ਿਲਾ ਪੁਲਿਸ ਅਤੇ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਪੱਧਰ 'ਤੇ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਦੌਰਾਨ ਸ਼ਰਾਬ ਦੀ ਨਜਾਇਜ਼ ਵਰਤੋਂ ਨਾ ਹੋਣ ਦਿੱਤੀ ਜਾਵੇ।
ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ-ਕਮ-ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਰਕਸ਼ਾਪ ਵਿਚੋਂ 8 ਪੇਟੀਆਂ ਸ਼ਰਾਬ ਮਾਰਕਾ ਕੈਸ਼ ਵਿਸਕੀ, 8 ਪੇਟੀਆਂ ਮਾਰਕਾ ਪੰਜਾਬ ਕਲੱਬ ਰਮ, 30 ਬੋਤਲਾਂ ਸ਼ਰਾਬ ਗਰੈਂਡ ਅਫੇਅਰ, 18 ਬੋਤਲਾਂ ਮਾਰਕਾ ਆਫਿਸਰ ਚੋਆਇਸ ਅਤੇ 9 ਬੋਤਲਾਂ ਮਾਰਕਾ ਇੰਡੀਅਨ ਬਲਿਊ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ਰਾਬ ਨਜਾਇਜ਼ ਤੌਰ 'ਤੇ ਬਿਨ੍ਹਾਂ ਪਰਮਿਟ ਅਤੇ ਬਿਨ੍ਹਾਂ ਲਾਈਸੈਂਸ ਦੇ ਸਟੋਰ ਕੀਤੀ ਗਈ ਸੀ।
ਖੰਨਾ 'ਚ ਨਿਹੰਗ ਸਿੰਘ ਦੇ ਕੇਸਾਂ ਦੀ ਬੇਅਦਬੀ, ਕੀਤੀ ਕੁੱਟਮਾਰ
NEXT STORY