ਮਾਨਸਾ : ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ) ਦੇ ਮੈਂਬਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਖਿਲਾਫ ਮੁੱਖ ਚੋਣ ਕਮਿਸ਼ਨ ਨੂੰ ਮਿਲੇ ਸਰਬ ਪਾਰਟੀ ਵਫਦ ਨੂੰ ਸੁਖਬੀਰ ਬਾਦਲ ਨੇ ਕਾਂਗਰਸ ਦੀ 'ਏ-ਬੀ' ਟੀਮ ਕਰਾਰ ਦਿੱਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਐੱਸ. ਆਈ. ਟੀ. ਵਿਚ ਹੋਰ ਵੀ ਮੈਂਬਰ ਹਨ, ਅਕਾਲੀ ਦਲ ਨੇ ਉਨ੍ਹਾਂ 'ਤੇ ਉਂਗਲ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨਾਲ ਕਾਂਗਰਸ ਦਾ ਗੇਮ ਪਲਾਨ ਖਤਮ ਹੋ ਗਿਆ ਹੈ, ਇਸ ਲਈ ਕਾਂਗਰਸ ਘਬਰਾ ਗਈ ਹੈ, ਜਿਸ ਕਾਰਨ ਇਹ ਕਦਮ ਚੁੱਕੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸਰਬ ਪਾਰਟੀਆਂ ਦੇ 5 ਮੈਂਬਰੀ ਵਫਦ ਵਲੋਂ ਐੱਚ. ਐੱਸ. ਫੂਲਕਾ ਦੀ ਅਗਵਾਈ 'ਚ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨਾਲ ਮੁਲਾਕਾਤ ਕੀਤੀ ਗਈ। ਇਸ ਵਫਦ ਵਿਚ ਐੱਚ. ਐੱਸ. ਫੂਲਕਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, 'ਆਪ' ਦੇ ਬਾਗੀ ਧਿਰ ਦੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਸਨ।
ਨਾਕੇਬੰਦੀ ਦੌਰਾਨ ਪੁਲਸ ਨੇ ਹਥਿਆਰਾਂ ਸਣੇ ਕਾਬੂ ਕੀਤੇ 5 ਸ਼ੱਕੀ ਨੌਜਵਾਨ
NEXT STORY