ਫ਼ਿਰੋਜ਼ਪੁਰ (ਕੁਮਾਰ) : ਨਰਿੰਦਰ ਮੋਦੀ ਨੇ ਨੋਟ ਬੰਦੀ ਕਰਕੇ ਅਤੇ ਜੀ. ਐੱਸ.ਟੀ. ਲਾਗੂ ਕਰਕੇ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ ਤੇ 15-15 ਲੱਖ ਰੁਪਏ ਲੋਕਾਂ ਦੇ ਬੈਂਕ ਖਾਤਿਆਂ ਵਿਚ ਜਮਾਂ ਕਰਵਾਉਣ ਦਾ ਝਾਂਸਾ ਦੇ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਇਹ ਦੋਸ਼ ਲਗਾਉਂਦੇ ਹੋਏ ਫਿਰੋਜ਼ਪੁਰ ਸੰਸਦੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਜੁਮਲੇਬਾਜ ਨਰਿੰਦਰ ਮੋਦੀ ਨੂੰ ਇਸ ਵਾਰ ਦੇਸ਼ ਦੇ ਲੋਕ ਭਾਰਤ ਦਾ ਪ੍ਰਧਾਨ ਮੰਤਰੀ ਨਹੀਂ ਬਣਨ ਦੇਣਗੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਉਣ ਵਾਲੇ ਬਾਦਲ ਪਰਿਵਾਰ ਨੂੰ ਚੋਣ ਹਰਾ ਕੇ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਘੁਬਾਇਆ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਹੈ ਅਤੇ ਪੰਜਾਬ ਵਿਚ ਰਹਿੰਦੇ ਸਾਰੇ ਵਰਗਾਂ ਦੇ ਲੋਕ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਦੁਖੀ ਤੇ ਪਰੇਸ਼ਾਨ ਹਨ। ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਇਸ ਵਾਰ ਫਿਰੋਜ਼ਪੁਰ ਸੰਸਦੀ ਹਲਕੇ ਦੇ ਲੋਕ 2 ਲੱਖ ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਕਾਂਗਰਸ ਨੂੰ ਜਿੱਤ ਦਿਵਾਉਣਗੇ ਅਤੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਹਰਾ ਕੇ ਵਾਪਸ ਲੰਬੀ ਭੇਜਣਗੇ।
ਅਚਾਨਕ ਅੱਗ ਲੱਗਣ ਕਾਰਨ 500 ਏਕੜ ਦੇ ਕਰੀਬ ਕਣਕ ਦੀ ਫਸਲ ਸੜੀ
NEXT STORY