ਚੰਡੀਗੜ੍ਹ : ਚੰਡੀਗੜ੍ਹ ਸੀਟ 'ਤੇ ਦਾਅਵੇਦਾਰੀ ਪੇਸ਼ ਕਰ ਚੁੱਕੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਲਈ ਸੰਕਟ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਦਰਅਸਲ ਬੀਬੀ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਮੈਦਾਨ ਵਿਚ ਨਹੀਂ ਉਤਾਰਦੀ ਤਾਂ ਉਹ ਹੋਰ ਕਿਤੋਂ ਵੀ ਚੋਣ ਨਹੀਂ ਲੜਨਗੇ। ਨਵਜੋਤ ਕੌਰ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ ਲਈ ਧਰਮਸੰਕਟ ਪੈਦਾ ਹੋ ਗਿਆ ਹੈ।
ਬੀਬੀ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਭਾਰੀ ਹੁੰਗਾਰਾ ਮਿਲ ਰਿਹਾ ਹੈ, ਜੇਕਰ ਹਾਈਕਮਾਨ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਤਾਂ ਉਨ੍ਹਾਂ ਦੀ ਜਿੱਤ ਪੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਚੋਣ ਨਹੀਂ ਲੜਾਈ ਜਾਂਦੀ ਤਾਂ ਉਹ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਆਖਰੀ ਫੈਸਲਾ ਕਾਂਗਰਸ ਹਾਈਕਮਾਂਨ ਹੀ ਕਰੇਗੀ।
ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਚੰਡੀਗੜ੍ਹ ਤੋਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ, ਉਥੇ ਹੀ ਦੂਜੇ ਪਾਸੇ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਚੁੱਕੀ ਹੈ। ਅਜਿਹੀ ਹਾਲਾਤ ਵਿਚ ਪਾਰਟੀ ਚੰਡੀਗੜ੍ਹ ਵਿਚ ਦੋ ਧੜਿਆਂ ਵਿਚ ਵੰਡੀ ਹੋਈ ਨਜ਼ਰ ਆ ਰਹੀ ਹੈ।
ਕਲਯੁਗੀ ਮਾਂ ਨੇ ਕੁੱਤਿਆਂ ਅੱਗੇ ਸੁੱਟੀ ਨਵਜੰਮੀ ਧੀ
NEXT STORY