ਮਾਨਸਾ (ਸੰਦੀਪ ਮਿੱਤਲ) : ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਗਾਂਧੀ ਪਰਿਵਾਰ ਨੇ ਸਭ ਵੱਡੀ ਬੇਅਦਬੀ ਕੀਤੀ ਹੈ। ਇਸ ਪਰਿਵਾਰ ਨੇ ਸਮੁੱਚੀ ਮਨੁੱਖਤਾ ਦੇ ਸਾਂਝੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਮਿੰਦਰ ਸਾਹਿਬ ਤੇ ਤੋਪਾਂ ਨਾਲ ਹਮਲੇ ਕੀਤੇ ਅਤੇ ਹਜ਼ਾਰਾਂ ਬੇਕਸੂਰ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰਿਆ। ਇਸ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ। ਇਨਸਾਫ ਨਾ ਮਿਲਣ ਤੇ ਸਰਬੱਤ ਦਾ ਭਲਾ ਮੰਗਣ ਵਾਲੇ ਲੋਕਾਂ ਦੇ ਜ਼ਖਮ ਅੱਜ ਵੀ ਹਰੇ ਹਨ।
ਮਾਨਸਾ 'ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਵੀ ਹੁਣ ਸਿੱਖਾਂ ਦੀ ਕਾਤਲ ਇੰਦਰਾ ਗਾਂਧੀ ਦੀ ਰਾਹ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ-ਪ੍ਰਿਅੰਕਾ ਤੇ ਨਵਜੋਤ ਸਿੱਧੂ ਫਸਲੀ ਬਟੇਰੇ ਹਨ, ਉਹ ਝੂਠੀ ਚਿੱਕੜਬਾਜ਼ੀ ਕਰਕੇ ਪੰਜਾਬ ਤੇ ਸਿੱਖ ਕੌਮ 'ਤੇ ਅੱਤਿਆਚਾਰ ਢਾਹੁਣ ਵਾਲੀ ਇੰਦਰਾ ਗਾਂਧੀ ਦੇ ਪੁੱਤ ਬਠਿੰਡਾ ਲੋਕ ਸਭਾ ਹਲਕੇ ਤੋਂ ਗੱਪੀ ਰਾਜੇ ਵੜਿੰਗ ਨੂੰ ਸਫਲ ਬਣਾਉਣ ਲਈ ਤੁੱਲੇ ਹੋਏ ਹਨ। ਇਸ ਜੁੰਡਲੀ ਤੋਂ ਪੰਜਾਬ ਦੇ ਭਲੇ ਦੀ ਕੋਈ ਆਸ ਨਹੀਂ ਰੱਖੀ ਜਾ ਸਕਦੀ ਹੈ ਜਦਕਿ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਕਾਲੀਆਂ ਕਰਤੂਤਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਬਣੀ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਪੰਜਾਬ ਨੂੰ ਬੁਰੀ ਤਰ੍ਹਾਂ ਤਬਾਹ ਕਰਨ 'ਤੇ ਤੁੱਲੀ ਹੋਈ ਹੈ। ਜਿਸ ਨੂੰ ਪੰਜਾਬ ਦੇ ਅਣਖੀ ਲੋਕ ਸਮਝ ਚੁੱਕੇ ਹਨ ਤੇ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਹਨ।
ਬੀਬੀ ਬਾਦਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ
ਭੁੱਲਰ ਭਾਈਚਾਰੇ ਨੇ ਪਿੰਡ ਬੁਰਜ ਹਰੀ ਵਿਖੇ ਭਾਈਚਾਰੇ ਦੇ ਸਕੱਤਰ ਸਾਧੂ ਸਿੰਘ ਦੀ ਅਗਵਾਈ 'ਚ ਹਰਸਿਮਰਤ ਕੌਰ ਬਾਦਲ ਨੂੰ ਪਿੰਡ ਉਭਾ ਵਾਲੇ ਪਾਸੇ ਕਾਲੀਆਂ ਝੰਡੀਆਂ ਦਿਖਾਈਆਂ ਪਰ ਜਦੋਂ ਭਾਈਚਾਰਾ ਤਾਮਕੋਟ ਵਾਲੇ ਪਾਸੇ ਵਾਪਸ ਜਾ ਰਿਹਾ ਸੀ ਤਾਂ ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਨਾਲ ਤਕਰਾਰਬਾਜ਼ੀ ਵੀ ਹੋਈ। ਸੂਬਾ ਪ੍ਰਧਾਨ ਗੁਰਜੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਭੁੱਲਰ ਭਾਈਚਾਰੇ ਦਾ ਵਿਰਧ ਕਰਦੇ ਸਮੇਂ ਕੋਈ ਨੁਕਸਾਨ ਹੋਇਆ ਤਾਂ ਉਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੋਵੇਗਾ।
ਜਾਖੜ ਦੇ ਹੱਕ 'ਚ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ
NEXT STORY