ਜਲਾਲਾਬਾਦ (ਟਿੰਕੂ ਨਿਖੰਜ) : ਚੋਣਾਂ ਦਾ ਸਮਾਂ ਨਜ਼ਦੀਕ ਹੋਣ ਕਾਰਨ ਹਰ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੀ ਹੈ। ਇਸ ਤਰ੍ਹਾਂ ਹੀ ਅੱਜ ਲੋਕ ਸਭਾ ਹਲਕੇ ਫਿਰੋਜ਼ਪੁਰ ਤੋਂ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਹੰਸ ਰਾਜ ਗੋਲਡਨ ਦੇ ਹੱਕ 'ਚ ਵਿਧਾਨ ਸਭਾ ਹਲਕੇ ਦੇ ਪਿੰਡ ਮੰਡੀ ਅਰਨੀਵਾਲਾ ਵਿਖੇ ਚੋਣ ਪ੍ਰਚਾਰ ਕਰਨ ਲਈ ਸੁਖਪਾਲ ਖਹਿਰ ਪੁੱਜੇ ਅਤੇ ਉਨ੍ਹਾਂ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਕੇ ਲੋਕਾਂ ਨੂੰ ਹੰਸ ਰਾਜ ਗੋਲਡਨ ਦੇ ਹੱਕ 'ਚ ਵੋਟ ਪਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ।
ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਰਿਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਦੇ ਵਪਾਰਾਂ 'ਤੇ ਦੋ ਮੁੱਖ ਪਰਿਵਾਰਾਂ ਦਾ ਕਬਜ਼ਾ ਹੈ ਅਤੇ ਹੁਣ ਸਮਾਂ ਹੈ ਕਿ ਲੋਕ ਇਨ੍ਹਾਂ ਦੋਵਾਂ ਰਿਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ।
ਨਕੋਦਰ ਬੇਅਦਬੀ ਕਾਂਡ ਨੂੰ ਲੈ ਕੇ ਵੱਡੇ ਬਾਦਲ ਦੇ ਬਿਆਨ 'ਤੇ ਜ਼ੋਰਾ ਸਿੰਘ ਦਾ ਤੰਜ (ਵੀਡੀਓ)
NEXT STORY