ਜਲੰਧਰ/ਖੰਨਾ— ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਰ ਦਿੱਤਾ ਗਿਆ ਹੈ। ਮੌਜੂਦਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਜਾਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਪਟਿਆਲਾ ਤੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਆਈ. ਏ. ਐੱਸ. ਅਫਸਰ ਦਰਬਾਰਾ ਸਿੰਘ ਗੁਰੂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਅਤੇ ਜਲੰਧਰ ਤੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦੱਸ ਦੇਈਏ ਕਿ ਅਕਾਲੀ ਦਲ ਵੱਲੋਂ ਹੁਣ ਤੱਕ ਲੋਕ ਸਭ ਚੋਣਾਂ ਲਈ ਕੁਲ 5 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ ਜਦਕਿ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਹੁਣ ਤੱਕ 3 ਉਮੀਦਵਾਰ ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ 11 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਤੱਕ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
ਰਿਹਾਇਸ਼ੀ ਇਲਾਕੇ 'ਚ ਠੇਕਾ ਹੋਣ ਤੋਂ ਪਰੇਸ਼ਾਨ ਲੋਕਾਂ ਨੇ ਦਿੱਤਾ ਧਰਨਾ
NEXT STORY