ਜਲੰਧਰ (ਪੁਨੀਤ)— ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉੁਮੀਦਵਾਰਾਂ ਦੇ ਨਾਮਜ਼ਦਗੀ ਪੱਤਰ 22 ਤੋਂ 29 ਅਪ੍ਰੈਲ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਵੀਕਾਰ ਕੀਤੇ ਜਾਣਗੇ। ਨਾਮਜ਼ਦਗੀ ਪੱਤਰ ਸਵੀਕਾਰ ਕੀਤੇ ਜਾਣ ਵਾਲੇ ਪੱਖ ਦਾ ਬੀਤੇ ਦਿਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀ. ਸੀ. ਵਰਿੰਦਰ ਸ਼ਰਮਾ ਸਮੇਤ ਕਈ ਅਧਿਕਾਰੀਆਂ ਨੇ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਉਮੀਦਵਾਰ ਡੀ. ਸੀ ਦੇ ਅਦਾਲਤੀ ਹਾਲ 'ਚ ਆਪਣੇ 4 ਸਮਰਥਕਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ।
ਨਾਮਜ਼ਦਗੀ ਪੱਤਰ ਡੀ. ਸੀ. ਕਮ ਜ਼ਿਲਾ ਚੋਣ ਅਧਿਕਾਰੀ ਵਰਿੰਦਰ ਸ਼ਰਮਾ ਰਿਸੀਵ ਕਰਨਗੇ ਅਤੇ ਉਨ੍ਹਾਂ ਦੀ ਗੈਰ ਮੌਜੂਦਗੀ 'ਚ ਸਬ ਡਵੀਜ਼ਨ ਮੈਜਿਸਟ੍ਰੇਟ ਜਲੰਧਰ-2 ਪਰਮਵੀਰ ਸਿੰਘ ਨਾਮਜ਼ਦਗੀ ਪੱਤਰ ਸਵੀਕਾਰ ਕਰਨਗੇ। ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਪੂਰੀ ਪ੍ਰਕਿਰਿਆ ਲਈ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਸ ਪਰਮਬੀਰ ਸਿੰਘ ਪਰਮਾਰ, ਸਹਾਇਕ ਡਿਪਟੀ ਕਮਿਸ਼ਨਰ ਸਚਿਨ ਗਰਗ, ਐੱਸ. ਡੀ. ਐੱਮ. ਸੰਜੀਵ ਸ਼ਰਮਾ, ਬੀ. ਆਈ. ਐੱਸ. ਚਾਹਲ ਤੇ ਹੋਰ ਮੌਜੂਦ ਸਨ।
ਚੋਣਾਂ ਵਾਲੇ ਦਿਨ ਬਿਜਲੀ ਸਿਸਟਮ ਹੋ ਸਕਦੈ ਪ੍ਰਭਾਵਿਤ
NEXT STORY