ਹੁਸ਼ਿਆਰਪੁਰ (ਅਮਰੀਕ)— ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਇਕ ਵਾਰ ਫਿਰ ਤੋਂ ਪੰਜਾਬ ਦੇ ਸਾਬਕਾ ਆਈ. ਏ. ਐੱਸ. ਅਤੇ ਫਗਵਾੜਾ ਦੇ ਵਿਧਾਇਕ ਸੋਮ ਪ੍ਰਕਾਸ਼ ਦੇ ਨਾਂ 'ਤੇ ਮੋਹਰ ਲਗਾਈ ਗਈ ਹੈ। ਟਿਕਟ ਹਾਸਲ ਕਰਨ ਤੋਂ ਬਾਅਦ ਸੋਮ ਪ੍ਰਕਾਸ਼ ਅੱਜ ਹੁਸ਼ਿਆਰਪੁਰ ਪਹੁੰਚੇ, ਜਿੱਥੇ ਉਨ੍ਹਾਂ ਦਾ ਵਰਕਰਾਂ ਨੇ ਸ਼ਾਨਦਾਰ ਸੁਆਗਤ ਕੀਤਾ। ਇਸ ਮੌਕੇ ਸੋਮ ਪ੍ਰਕਾਸ਼ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਜੋ ਮਾਣ ਉਨ੍ਹਾਂ ਨੂੰ ਦਿੱਤਾ ਹੈ, ਉਹ ਉਸ ਨੂੰ ਬਰਕਰਾਰ ਰੱਖਣਗੇ ਅਤੇ ਇਕ ਇਤਿਹਾਸਕ ਜਿੱਤ ਹਾਸਲ ਕਰਨਗੇ।

ਉਥੇ ਹੀ ਹੁਸ਼ਿਆਰਪੁਰ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ ਵੱਲੋਂ ਦਿੱਤੇ ਗਏ ਬਿਆਨ ਨੂੰ ਉਨ੍ਹਾਂ ਨੇ ਜਲਦਬਾਜ਼ੀ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਦਾ ਗੁੱਸਾ ਹੈ, ਜੋ ਇਕ ਦਿਨ 'ਚ ਸ਼ਾਂਤ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਏਜੰਡਾ ਹਲਕਾ ਦਾ ਵਿਕਾਸ ਕਰਨਾ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਵੀ ਮੌਜੂਦ ਸਨ।
ਖੇਤੀਬਾੜੀ 'ਚ ਸਫਲਤਾ ਦੀਆਂ ਪੈੜਾਂ
NEXT STORY