ਲੁਧਿਆਣਾ (ਹਿਤੇਸ਼)— ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਦੇ ਧਿਆਨ 'ਚ ਕੁਝ ਮੀਡੀਆ ਰਿਪੋਰਟਾਂ ਰਾਹੀਂ ਇਕ ਅਜਿਹਾ ਮਾਮਲਾ ਆਇਆ ਸੀ, ਜਿਸ 'ਚ ਲੁਧਿਆਣਾ ਵਿਖੇ ਕੁਝ ਵਿਅਕਤੀਆਂ ਵੱਲੋਂ ਵੋਟ ਪਾਉਣ ਸਮੇਂ ਦੀ ਈ. ਵੀ. ਐੱਮ. ਨਾਲ ਫੋਟੋ ਖਿੱਚ ਕੇ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀ. ਈ. ਓ. ਪੰਜਾਬ ਨੇ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਕਿਹਾ ਸੀ।
ਇਸ ਮੁੱਦੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਵੋਟਰ ਸੂਚੀਆਂ ਅਤੇ ਸੋਸ਼ਲ ਮੀਡੀਆ ਅਕਾਊਂਟ ਦੀ ਜਾਂਚ ਕੀਤੀ ਗਈ ਅਤੇ ਫੋਟੋ ਪਾਉਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ। ਇਸ ਉਪਰੰਤ ਸਾਰੀ ਜਾਣਕਾਰੀ ਕਮਿਸ਼ਨਰ ਪੁਲਸ ਲੁਧਿਆਣਾ ਦੇ ਧਿਆਨ 'ਚ ਲਿਆਂਦੀ ਗਈ ਅਤੇ ਫੋਟੋ ਪਾਉਣ ਵਾਲੇ ਵਿਅਕਤੀ ਨੂੰ ਪੁਲਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ। ਅਗਰਵਾਲ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ ਕਿ ਫੋਟੋ ਹਿਰਾਸਤ 'ਚ ਲਏ ਵਿਅਕਤੀ ਵੱਲੋਂ ਆਪ ਖਿੱਚੀ ਗਈ ਸੀ ਜਾਂ ਕਿਸੇ ਦੂਜੇ ਵਿਅਕਤੀ ਦੁਆਰਾ ਖਿਚਵਾਈ ਗਈ ਸੀ।
ਜ਼ਿਲਾ ਚੋਣ ਅਧਿਕਾਰੀ ਲੁਧਿਆਣਾ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੋਈ ਵੀ ਵਿਅਕਤੀ ਵੋਟ ਪਾਉਣ ਸਮੇਂ ਈ. ਵੀ. ਐੱਮ. ਨਾਲ ਫੋਟੋ ਖਿੱਚਦਾ ਹੈ ਤਾਂ ਇਹ ਗੈਰ-ਕਾਨੂੰਨੀ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ : ਉਮੀਦਵਾਰਾਂ ਨੇ ਵੋਟਾਂ ਪਾਉਣ ਤੋਂ ਬਾਅਦ ਇਕ-ਦੂਜੇ 'ਤੇ ਕੱਢੀ ਭੜਾਸ
NEXT STORY